ਸ਼ਿਵ ਸੈਨਾ ਨੇ ਸਾੜਿਆ ਨਵਜੋਤ ਸਿੰਘ ਸਿੱਧੂ ਦਾ ਪੁਤਲਾ

Shiv Sena,  Recreated,  Navjot Singh Sidhu,  Patiala

ਕਿਹਾ, ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦੀ ਚੁੱਪ ਨੇ ਖੜ੍ਹੇ ਕੀਤੇ ਸੁਆਲ

ਖੁਸ਼ਵੀਰ ਸਿੰਘ ਤੂਰ/ਪਟਿਆਲਾ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਪਰ ਕੀਤੇ ਹਮਲੇ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਚੁੱਪੀ ਖਿਲਾਫ ਪੰਜਾਬੀਆਂ ਤੇ ਆਮ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਅੱਜ ਇੱਥੇ ਪਟਿਆਲਾ ਵਿਖੇ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਨਵਜੋਤ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕਰਦਿਆਂ  ਉਸ ਦੀ ਚੁੱਪੀ ‘ਤੇ ਸਵਾਲ ਖੜ੍ਹੇ ਕੀਤੇ। ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਇਤਿਹਾਸ ਨੂੰ ਕਦੇ ਵੀ ਝੁਠਲਾਇਆ ਨਹੀਂ ਜਾ ਸਕਦਾ ਕਿ ਸਿੱਖਾਂ ਦੇ ਸਾਰੇ ਗੁਰੂਆਂ ਨੇ ਹਮੇਸ਼ਾ ਹੀ ਮੁਗ਼ਲਾਂ ਖ਼ਿਲਾਫ਼ ਲੜਾਈਆਂ ਲੜੀਆਂ। ਪਰ ਸਾਡੇ ਪੰਜਾਬ ਦੇ ਆਗੂ  ਨਵਜੋਤ ਸਿੰਘ ਸਿੱਧੂ ਦਾ ਦਿਮਾਗ ਇੱਕ ਮੰਦਬੁੱਧੀ ਬੱਚੇ ਵਰਗਾ ਹੈ, ਜਿਸ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਜ਼ਰੂਰਤ ਤੋਂ ਵੱਧ ਦੋਸਤੀ ਨਿਭਾਉਣ ਲਈ ਆਪਣਾ ਅਤੇ ਆਪਣੇ ਦੇਸ਼ ਦਾ ਸਭ ਕੁਝ ਦਾਅ ਉੱਪਰ ਲਾ ਦਿੱਤਾ।

ਪਾਕਿਸਤਾਨ ਵਿੱਚ ਵਾਪਰੀ ਇਸ ਘਿਨੌਣੀ ਘਟਨਾ ਨੂੰ ਲੈ ਕੇ ਸਿੱਖ ਸਮਾਜ ਦੇ ਨਾਲ-ਨਾਲ ਹੀ ਹਿੰਦੂ ਸਮਾਜ ਵਿੱਚ ਵੀ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ।  ਉਨ੍ਹਾਂ ਸਿੱਧੂ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਸਿੱਧੂ ਸਾਹਿਬ ਨੇ ਜੰਮੂ ਕਸ਼ਮੀਰ ਤੋਂ ਉੱਜੜ ਕੇ ਆਏ ਸਿੱਖ ਅਤੇ ਹਿੰਦੂਆਂ ਨੂੰ ਵਸਾਉਣ ਲਈ ਕੀ ਕੰਮ ਕੀਤਾ ਪਾਕਿਸਤਾਨ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਕਿਉਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਨੇ ਉਸ ਲਈ ਆਪਣੇ ਦੋਸਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਕੀ ਕਾਰਵਾਈ ਕਰਵਾਈ।

ਨਵਜੋਤ ਸਿੱਧੂ ਨਨਕਾਣਾ ਸਾਹਿਬ ਹਮਲੇ ਉੱਪਰ ਆਪਣੀ ਚੁੱਪੀ ਤੋੜਨ

ਨਨਕਾਣਾ ਸਾਹਿਬ ਵਿੱਚ ਹੋਈ ਘਟਨਾ ਤੋਂ ਗੁਸਾਏ ਸ਼ਿਵ ਸੈਨਾ ਦੇ ਵਰਕਰਾਂ ਨੇ ਸ਼ਿਵ ਸੈਨਾ ਕਾਰਲੇ ਆਰੀਆ ਸਮਾਜ ਚੌਕ ਉੱਪਰ ਇਕੱਠੇ ਹੋਰ ਹੋ ਕੇ ਪਟਿਆਲਾ ਦੀ ਯਾਦਵਿੰਦਰਾ ਕਾਲੋਨੀ ਵਿਖੇ ਸਥਿਤ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਨਵਜੋਤ ਸਿੰਘ ਸਿੱਧੂ, ਇਮਰਾਨ ਖਾਨ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ। ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਸ ਦੇ ਦੋਸਤ ਨਵਜੋਤ ਸਿੰਘ ਸਿੱਧੂ ਦਾ ਇਕੱਠਾ ਪੁਤਲਾ ਫੂਕਿਆ ਗਿਆ ।

ਨਵਜੋਤ ਸਿੰਘ ਸਿੱਧੂ ਨੂੰ ਚਿਤਾਵਨੀ ਦਿੱਤੀ ਗਈ ਕਿ ਨਵਜੋਤ ਸਿੱਧੂ ਨਨਕਾਣਾ ਸਾਹਿਬ ਹਮਲੇ ਉੱਪਰ ਆਪਣੀ ਚੁੱਪੀ ਤੋੜਨ ਅਤੇ ਉੱਥੇ ਦੇ ਹੈੱਡ ਗ੍ਰੰਥੀ ਦੀ ਬੇਟੀ ਜਗਜੀਤ ਕੌਰ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕਰਨ।  ਹਰੀਸ਼ ਸਿੰਗਲਾ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਉੱਪਰ ਹੋਏ ਹਮਲੇ ਕਰਕੇ ਪਾਕਿਸਤਾਨੀ ਪਾਕਿਸਤਾਨੀਆਂ ਦੀ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ ਅਤੇ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਅਤੇ ਇਮਰਾਨ ਖਾਨ ਦੇ ਦੋਸਤ ਨਵਜੋਤ ਸਿੰਘ ਸਿੱਧੂ ਦੇ ਮੂੰਹ ‘ਤੇ ਚਪੇੜ ਹੈ ਇਸ ਮੌਕੇ ਲਾਹੌਰੀ ਸਿੰਘ, ਭਰਤ ਦੀਪ ਠਾਕੁਰ, ਤਿਲਕ ਰਾਜ, ਬੌਬੀ ਡੈਂਟਰ, ਮੋਹਿੰਦਰ ਸਿੰਘ ਤਿਵਾੜੀ, ਕ੍ਰਿਸ਼ਨ ਪਵਾਰ, ਅਮਰਜੀਤ ਗੋਲਡੀ, ਪ੍ਰਦੀਪ ਯਾਦਵ, ਸੋਨੂੰ, ਰਮਨਦੀਪ ਹੈਪੀ ਮੌਜੂਦ ਰਹੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।