ਪੂਜਨੀਕ ਗੁਰੂ ਜੀ ਦੀ ਸਮਾਜ ਨੂੰ ਵੱਡੀ ਦੇਣ: ਸ਼ਿਵ ਸੈਨਾ ਆਗੂ

All India Hindu Shiv Sena, S upport, Dera Sacha Sauda, Gurmeet Ram Rahim

ਆਲ ਇੰਡੀਆ ਹਿੰਦੂ ਸ਼ਿਵ ਸੈਨਾ ਵੱਲੋਂ ਡੇਰਾ ਸੱਚਾ ਸੌਦਾ ਦੇ ਭਲਾਈ ਕਾਰਜਾਂ ਦੀ ਭਰਵੀ ਸ਼ਲਾਘਾ

ਭੂਸ਼ਨ ਸਿੰਗਲਾ, ਪਾਤੜਾਂ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਸਿੰਘ ਜੀ ਇੰਸਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ ਗੁਰੂ ਜੀ ਵੱਲੋਂ ਸਮਾਜ ਦੇ ਦੱਬੇ ਕੁਚਲੇ ਲੱਖਾਂ ਲੋਕਾਂ ਲਈ ਬਹੁਤ ਸਾਰੇ ਮਾਨਵਤਾ ਭਲਾਈ ਕਾਰਜ ਕੀਤੇ ਜਾ ਰਹੇ ਹਨ ਅਸੀਂ ਡੇਰੇ ਦੇ ਇਹਨਾਂ ਕਾਰਜਾਂ ਦੀ ਭਰਪੂਰ ਪ੍ਰਸੰਸਾ ਕਰਦੇ ਹਾਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਰਮੇਸ਼ ਕੁਮਾਰ ਕੁੱਕੂ ਨੇ ਸਥਾਨਕ ਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਆਈ ਕਿਸੇ ਵੀ ਤਰ੍ਹਾਂ ਦੀ ਬਿਪਤਾ ਸਮੇਂ ਪੂਜਨੀਕ ਗੁਰੂ ਜੀ ਤੇ ਉਨ੍ਹਾਂ ਦੇ ਲੱਖਾਂ ਸ਼ਰਧਾਲੂ ਸਭ ਤੋਂ ਅੱਗੇ ਹੋ ਕੇ ਲੋਕਾਂ ਦੀ ਸੇਵਾ ਕਰਦੇ ਹਨ ਸਮਾਜ ਵਿੱਚੋਂ ਨਸ਼ਿਆਂ ਨੂੰ ਰੋਕਣ ਵਿੱਚ ਪੂਜਨੀਕ ਗੁਰੂ ਜੀ ਦਾ ਵੱਡਮੁੱਲਾ ਯੋਗਦਾਨ ਹੈ। ਗੁਰੂ ਜੀ ਪ੍ਰੇਰਨਾ ਨਾਲ ਲੋੜਵੰਦਾਂ ਨੂੰ ਮਕਾਨ ਬਣਾਕੇ ਦਿੱਤੇ ਜਾ ਰਹੇ ਹਨ ਅਤੇ ਵਿਧਵਾਵਾ ਦੀ ਸਹਾਇਤਾ ਕੀਤੀ ਜਾ ਰਹੀ ਹੈ ਗਰੀਬ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ

ਡੇਰਾ ਸ਼ਰਧਾਲੂ ਖੂਨਦਾਨ ਕਰਕੇ ਮਰੀਜਾਂ ਨੂੰ ਨਵੀਂ ਜਿੰਦਗੀ ਦੇ ਰਹੇ ਹਨ ਆਗੂਆਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਦੀ ਸ਼ਿਵ ਸੈਨਾ ਦੇ ਸਮੂਹ ਆਗੂ ਡਟਕੇ ਪ੍ਰਸੰਸਾ ਕਰਦੇ ਹਨ ਤੇ ਕਰਦੇ ਰਹਿਣਗੇ ਅਤੇ ਸਮਾਜ ‘ਚੋਂ ਬੁਰਾਈਆਂ ਖਤਮ ਕਰਨ ‘ਚ ਪੂਜਨੀਕ ਗੁਰੂ ਜੀ ਦਾ ਸਾਥ ਦੇਣਗੇ ਉਹਨਾਂ ਕਿਹਾ ਕਿ ਅਸੀਂ ਡੇਰਾ ਸੱਚਾ ਸੌਦਾ ਦੇ ਨਾਲ ਹਾਂ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।