ਅਕਾਲੀ ਦਲ ਨੂੰ ਝਟਕਾ, ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ’ਚ ਸ਼ਾਮਲ

Atwal Joins BJP

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। (Atwal Joins BJP) ਇਕਬਾਲ ਅਟਵਾਲ ਭਾਜਪਾ ਦੇ ਹੈੱਡਕੁਆਰਟਰ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜ਼ਦਗੀ ’ਚ ਸ਼ਾਮਲ ਹੋ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੂਰੀ ਅਤੇ ਪੰਜਾਬ ਦੇ ਇੰਚਾਰਜ ਵਿਜੈ ਰੂਪਾਨੀ ਹਾਜ਼ਰ ਸਨ। ਇਕਬਾਲ ਅਟਵਾਲ ਦੇ ਪਾਰਟੀ ’ਚ ਸ਼ਾਮਲ ਹੋਣ ’ਤੇ ਭਾਜਪਾ ’ਚ ਉਨਾਂ ਦਾ ਸਵਾਗਤ ਕੀਤਾ ਗਿਆ।

Atwal Joins BJP

ਭਾਜਪਾ ਆਗੂਆਂ ਨੇ ਕਿਹਾ ਕਿ ਅਟਵਾਲ ਨੂੰ ਪਾਰਟੀ ’ਚ ਪੂਰਾ ਸਨਮਾਨ ਦਿੱਤਾ ਜਾਵੇਗਾ। ਦੱਸ ਦੇਈਏ ਕਿ ਇੰਦਰ ਇਕਬਾਲ ਸਿੰਘ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here