ਮਜੀਠੀਆ (Bikram Majithia) ਨੇ ਡਰੱਗ ਕੇਸ ਰੱਦ ਕਰਨ ਲਈ ਦਾਖਲ ਕੀਤੀ ਸੀ ਪਟੀਸ਼ਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ’ਚ ਫਸੇ ਪੰਜਾਬ ਦੇ ਦਿੱਗਜ਼ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਅਕਾਲੀ ਆਗੂ ਮਜੀਠੀਆ ਨੇ ਸੁਪਰੀਪ ਕੋਰਨ ਤੋਂ ਡਰੱਗ ਕੇਸ ਰੱਦ ਕਰਵਾਉਣ ਦੀ ਪਟੀਸ਼ਨ ਦਾਖਲ ਕੀਤੀ ਸੀ। ਸੁਪਰੀਮ ਕੋਟਰ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਹਾਈਕੋਰਟ ਦੀ ਡਿਵੀਜਨਲ ਬੈਂਚ ਦੇ ਸਾਹਮਣੇ ਰੱਖਣ।
ਜਿਸ ’ਚ ਦੋ ਜੱਜ ਇਸ ਦੀ ਸੁਣਵਾਈ ਕਰਨਗੇ। ਮਜੀਠੀਆ ’ਤੇ ਪਿਛਲੀ ਕਾਂਗਰਸ ਸਰਕਾਰ ਨੇ ਡਰੱਗ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ’ਚ ਬੰਦ ਹਨ। ਉਨ੍ਹਾਂ ਹਾਲੇ ਤੱਕ ਜਮਾਨਤ ਨਹੀਂ ਮਿਲੀ ਹੈ। ਜਿਕਰਯੋਗ ਹੀ ਕਿ ਅਕਾਲੀ ਆਗੂ ਮਜੀਠੀਆ ਖਿਲਾਫ ਡਰੱਗ ਦਾ ਮਾਮਲਾ ਦਰਜ ਹੋਇਆ ਤਾਂ ਉਸ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ। ਮੋਹਾਲੀ ਅਦਾਲਤ ਤੋਂ ਬਾਅਦ ਇਸ ਨੂੰ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਨਿਸ਼ਚਿਤ ਤੌਰ ‘ਤੇ ਉਸ ਨੂੰ ਚੋਣ ਲੜਨ ਤੱਕ ਰਾਹਤ ਦਿੱਤੀ ਹੈ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਇਸ ਕੇਸ ਵਿੱਚ ਧਾਰਾਵਾਂ ਲੱਗਣ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ