ਕਾਂਗਰਸ ਨੂੰ ਝਟਕਾ, ਅਨਿਲ ਐਂਟਨੀ ਭਾਜਪਾ ‘ਚ ਹੋਏ ਸ਼ਾਮਲ

Anil Antony joined BJP

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਏ ਕੇ ਐਂਟਨੀ ਦਾ ਪੁੱਤਰ ਅਨਿਲ ਐਂਟਨੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਨਵੀਂ ਦਿੱਲੀ ਵਿੱਚ ਕੇਰਲ ਭਾਜਪਾ ਪ੍ਰਧਾਨ ਕੇ. ਸੁਰੇਂਦਰਨ ਦੀ ਮੌਜੂਦਗੀ ‘ਚ ਉਨਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। (Anil Antony joined BJP)ਪਾਰਟੀ ’ਚ ਸ਼ਾਮਲ ਹੋਣ ’ਤੇ ਕੇਂਦਰੀ ਮੰਤਰੀ ਨੇ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਚੀਨ ਦੀ ਇੱਕ ਹੋਰ ਮਾੜੀ ਹਰਕਤ

ਪਾਰਟੀ ’ਚ ਸ਼ਾਮਲ ਹੋਣ ਤੋ ਬਾਅਦ ਅਨਿਲ ਐਂਟਨੀ ਨੇ ਕਿਹਾ- ਮੈਂ ਕਿਸੇ ਖਾਸ ਪਰਿਵਾਰ ਲਈ ਨਹੀਂ ਸਗੋਂ ਆਮ ਲੋਕਾਂ ਲਈ ਕੰਮ ਕਰਨਾ ਚਾਹੁੰਦਾ ਹਾਂ। ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਟੀਚੇ ਨੂੰ ਪੂਰਾ ਕਰਨ ਲਈ ਕੰਮ ਕਰਨਾ ਹੈ।

ਟਵੀਟ ਕਰਕੇ ਪੀਐਮ ਮੋਦੀ ਦੀ ਕੀਤੀ ਸੀ ਸ਼ਲਾਘਾ (Anil Antony joined BJP)

ਜਿਕਰਯੋਗ ਹੈ ਕਿ ਅਨਿਲ ਐਂਟਨੀ ਨੇ ਇਸ ਸਾਲ ਜਨਵਰੀ ‘ਚ ਕਾਂਗਰਸ ਦੇ ਅਹੁਦੇ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਕੇਰਲ ਕਾਂਗਰਸ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਸਨ। ਅਨਿਲ ਐਂਟਨੀ ਨੇ 2002 ਦੇ ਗੁਜਰਾਤ ਦੰਗਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬੀਬੀਸੀ ਦੀ ਡਾਕੂਮੈਂਟਰੀ ‘ਤੇ ਮੋਦੀ ਦੇ ਸਮਰਥਨ ‘ਚ ਟਵੀਟ ਕੀਤਾ, ਜਿਸ ਨੂੰ ਹਟਾਉਣ ਲਈ ਦਬਾਅ ਪੈਣ ‘ਤੇ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ