ਮਜੀਠੀਆ ਨੂੰ ਝਟਕਾ: ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ’ਤੇ ਸੁਣਵਾਈ 5 ਜਨਵਰੀ ਤੱਕ ਟਲੀ
ਚੰਡੀਗੜ੍ਹ (ਸੱਚ ਕੰਹੂ ਨਿਊਜ਼)। ਡਰੱਗ ਮਾਮਲੇ ’ਚ ਫਸੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਫੈਸਲਾ ਟਲ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ। ਇਸ ਕੇਸ ਵਿੱਚ ਪੰਜਾਬ ਸਰਕਾਰ ਵੱਲੋਂ ਪੀ.ਚਿਦੰਬਰਮ ਅਤੇ ਮਜੀਠੀਆ ਦੇ ਹੱਕ ਵਿੱਚ ਬਹਿਸ ਕਰਨੀ ਸੀ। ਇਹ ਸੁਣਵਾਈ ਵੀਡੀਓ ਕਾਨਫਰੰਸਿਗ ਰਾਂਹੀ ਕਰਨ ਦੀ ਮੰਗ ਕੀਤੀ ਗਈ ਸੀ ਪਰ ਹਾਈਕੋਰਟ ਨੇ ਫੀਜੀਕਲ ਸੁਣਵਾਈ ਲਈ ਕਿਹਾ ਹੈ। ਜਿਸ ਵਿੱਚ ਦੋਨ੍ਹਾਂ ਪੱਖਾਂ ਦੇ ਸੀਨੀਅਰ ਵਕੀਲ ਪੇਸ਼ ਨਹੀਂ ਹੋ ਸਕੇ। ਇਸ ਕਾਰਨ ਦੋਨਾਂ ਪੱਖਾਂ ਦੀ ਸਹਿਮਤੀ ਤੋਂ ਬਾਅਦ ਮਜੀਠੀਆ ਦੇ ਖਿਲਾਫ਼ ਸੁਣਵਾਈ ਟਾਲ ਦਿੱਤੀ ਗਈ। ਇਸ ਤੋਂ ਪਹਿਲਾਂ ਮੋਹਾਲੀ ਕੋਰਟ ਪਟੀਸ਼ਨ ਖਾਰਜ਼ ਕਰ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ