ਮਮਤਾ ਨੂੰ ਝਟਕਾ : ਚੋਣਾਂ ਬਾਅਦ ਹਿੰਸਾ ਦੇ ਹਰ ਮਾਮਲੇ ਦੀ ਦਰਜ ਕਰੋ ਰਿਪੋਰਟ, ਇਲਾਜ ਵੀ ਕਰਵਾਓ : ਹਾਈਕੋਰਟ

ਮਮਤਾ ਨੂੰ ਝਟਕਾ : ਚੋਣਾਂ ਬਾਅਦ ਹਿੰਸਾ ਦੇ ਹਰ ਮਾਮਲੇ ਦੀ ਦਰਜ ਕਰੋ ਰਿਪੋਰਟ, ਇਲਾਜ ਵੀ ਕਰਵਾਓ : ਹਾਈਕੋਰਟ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੱਛਮੀ ਬੰਗਾਲ ਵਿਚ ਮਮਤਾ ਸਰਕਾਰ ਨੂੰ ਕੋਲਕਾਤਾ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਾਰੇ ਮਾਮਲਿਆਂ ਵਿਚ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਿੰਸਾ ਦੇ ਪੀੜਤਾਂ ਨੂੰ ਇਲਾਜ ਅਤੇ ਉਨ੍ਹਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਰਾਸ਼ਨ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਕਾਰਡ ਨਹੀਂ ਬਣੇ ਹਨ। ਇਸ ਹੁਕਮ ਨੂੰ ਮਮਤਾ ਸਰਕਾਰ ਲਈ ਇਕ ਝਟਕਾ ਮੰਨਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਮਤਾ ਸਰਕਾਰ ਨੇ ਹਿੰਸਾ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ।

ਕੱਲ੍ਹ ਹੀ ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਪਟੀਸ਼ਨ ‘ਤੇ ਕੇਂਦਰ, ਰਾਜ ਨੂੰ ਨੋਟਿਸ ਦਿੱਤਾ ਸੀ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਵਿੱਚ ਚੋਣ ਤੋਂ ਬਾਅਦ ਹੋਈ ਹਿੰਸਾ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਕੇਂਦਰ, ਰਾਜ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ। ਜਸਟਿਸ ਵਿਨੀਤ ਸਰਨ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਰੰਜਨਾ ਅਗਨੀਹੋਤਰੀ ਪਟੀਸ਼ਨ ਅਤੇ ਇਕ ਹੋਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਰਾਜ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤੇ। ਅਦਾਲਤ ਨੇ ਇਨ੍ਹਾਂ ਸਾਰੀਆਂ ਧਿਰਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ ਚਾਰ ਹਫ਼ਤੇ ਦਾ ਸਮਾਂ ਦਿੱਤਾ ਹੈ।

ਹਾਲਾਂਕਿ ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੀ ਪਟੀਸ਼ਨ ਵਿਚ ਇਕ ਪਾਰਟੀ ਬਣਾਇਆ ਗਿਆ ਸੀ, ਪਰ ਉਨ੍ਹਾਂ ਨੂੰ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਸੀ। ਲਖਨਊ ਦੀ ਵਕੀਲ ਸ੍ਰੀਮਤੀ ਅਗਨੀਹੋਤਰੀ ਨੇ ਵੀ ਪੱਛਮੀ ਬੰਗਾਲ ਵਿੱਚ ਚੋਣ ਤੋਂ ਬਾਅਦ ਹੋਈ ਹਿੰਸਾ ਦੀ ਨਿਰਪੱਖ ਜਾਂਚ ਕਰਾਉਣ ਲਈ ਅਦਾਲਤ ਨੂੰ ਇੱਕ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਇਸ ਪਟੀਸ਼ਨ ਤੇ ਦੋ ਵਾਰ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ, ਜਦੋਂ ਜਸਟਿਸ ਇੰਦਰਾ ਬੈਨਰਜੀ ਅਤੇ ਅਨਿWਧ ਬੋਸ ਇਸ ਮਾਮਲੇ ਦੀ ਸੁਣਵਾਈ ਤੋਂ ਇਕ ਇਕ ਕਰਕੇ ਆਪਣੇ ਆਪ ਤੋਂ ਵੱਖ ਹੋ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।