ਰੂਹ ਕੰਬਾਊ ਹਾਦਸੇ ਨੇ ਚਾਰ ਅਧਿਆਪਕਾਂ ਦੀ ਲਈ ਜਾਨ

Ferozepur News

ਫ਼ਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਤੋਂ ਇੱਕ ਭਿਆਨਕ ਸੜਕ ਹਾਦਸੇ (Shocking Accident) ਦੀ ਖਬ਼ਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ ਸਵੇਰ ਸਮੇ ਆਪਣੇ ਸਕੂਲ ਨੂੰ ਤਰਨਤਾਰਨ ਜਿਲ੍ਹੇ ਵਿੱਚ ਜਾ ਰਹੇ ਸਕੂਲ ਅਧਿਆਪਕਾਂ ਦੀ ਗੱਡੀ ਖਾਈ ਫ਼ੇਮੇ ਕੇ ਨੇੜੇ ਹਾਦਸਾਗ੍ਰਸਤ ਹੋ ਗਈ । ਹਾਦਸਾ ਇੰਨਾਂ ਭਿਆਨਕ ਸੀ ਟਰੈਕਸ ਗੱਡੀ ਦੇ ਪਰਖੱਚੇ ਉੱਡ ਗਏ ਤੇ ਮੌਕੇ ‘ਤੇ ਚਾਰ ਅਧਿਆਪਕਾਂ ਦੀ ਮੌਤ ਦੀ ਜਾਣਕਾਰੀ ਮਿਲੀ ਹੇੈ। ਲੋਕ ਰਾਹਤ ਕਾਰਜਾਂ ਵਿੱਚ ਲੱਗੇ ਹਨ । ਜਦ ਇਸ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਬਚਨ ਸਿੰਘ ਨਾਲ ਗੱਲ ਕੀਤੀ ਉਨ੍ਹਾਂ ਕਿਹਾ ਕਿ ਖਾਈ ਨੇੜੇ ਇਹ ਹਾਦਸਾ ਵਾਪਰਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here