ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਸ਼ੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕਤਲ

Aam Aadmi Party

ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

  • ਕਤਲ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ

ਫਿਰੋਜ਼ਪੁਰ (ਸਤਪਾਲ ਥਿੰਦ)। ਪੰਜਾਬ ਦੇ ਫਿਰੋਜ਼ਪੁਰ ’ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਸ਼ਹਿਰ ਦੇ ਵੇਹੜਾ ਬਾਣੋਵਾਲਾ ਗਲੀ ’ਚ ਗੋਲੀ ਲੱਗਣ ਕਾਰਨ ਸ਼ੂਟਰ ਗੁਰਪ੍ਰੀਤ ਸਿੰਘ ਲਾਡੀ ਸ਼ੇਰਖਾ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਲਾਡੀ ਸ਼ੇਰ ਖਾਂ ਤੇ ਵੱਖ-ਵੱਖ ਧਰਾਵਾਂ ਤਹਿਤ ਕਈ ਮਾਮਲੇ ਦਰਜ ਸਨ। ਜਿਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਚੁੱਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ’ਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਰਚੀ ਵਿਖੇ ਰਖਵਾ ਦਿੱਤਾ ਹੈ। ਜਿਥੇ ਮ੍ਰਿਤਕ ਸ਼ੂਟਰ ਦਾ ਪੋਸਟਮਾਰਟਮ ਕੀਤਾ ਜਾਵੇਗਾ। ਡੀਐੱਸਪੀ ਨੇ ਦੱਸਿਆ ਕਿ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਸ ਦਾ ਕਤਲ ਕਿਸ ਨੇ ਕੀਤਾ ਹੈ, ਅਤੇ ਇਸ ਮਾਮਲੇ ’ਚ ਉਨ੍ਹਾਂ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। (Shooter Ladi Sher Khan)

Also Read : ‘ਮੈ ਪੰਜਾਬ ਬੋਲਦਾ ਹਾਂ’ ’ਤੇ ਵਿਰੋਧੀਆ ਨਾਲ ਭਿੜਨਗੇ ਭਗਵੰਤ ਮਾਨ

LEAVE A REPLY

Please enter your comment!
Please enter your name here