ਗੈਂਗਸ਼ਟਰ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ

Gangster Lawrence Bishnoi
ਗੈਂਗਸ਼ਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਬੂ ਸ਼ੂਟਰ ਸਬੰਧੀ ਜਾਣਕਾਰੀ ਦਿੰਦੀ ਪੰਜਾਬ ਪੁਲਿਸ।

ਜਾਂਚ ਦੌਰਾਨ ਕਈ ਖੁਲਾਸੇ ਹੋਣਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸ਼ਟਰ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਚਾਰੇ ਸ਼ੂਟਰਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਅਵਾਰਾ ਪਸ਼ੂ ਦੇ ਟਕਰਾਉਣ ਨਾਲ 19 ਸਾਲਾਂ ਨੌਜਵਾਨ ਦੀ ਮੌਤ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏਜੀਟੀਐਫ ਦੇ ਏਆਈਜੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਵਿੱਚ ਮੁਲਜ਼ਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪਿਸਤੌਲ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਨਿਸ਼ਾਨਾ ਕਿਸੇ ਹੋਰ ਗਿਰੋਹ ਦੇ ਮੈਂਬਰ ਸਨ। ਮੁਲਜ਼ਮਾਂ ਖ਼ਿਲਾਫ਼ ਐਸਏਐਸ ਨਗਰ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਸਮੇਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਅਗਲੀ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।