ਸ਼ੋਪੀਆ ਮੁਕਾਬਲੇ ‘ਚ ਚਾਰ ਅੱਤਵਾਦੀ ਢੇਰ, ਜਵਾਨ ਸ਼ਹੀਦ

ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਰਾਸ਼ਟਰੀ ਰਾਈਫਲ, ਰਾਜ ਪੁਲਿਸ ਅਤੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਅੱਜ ਸਵੇਰੇ ਸ਼ੋਪੀਆ ਦੇ ਨਦੀਗਾਮ ‘ਚ ਸਾਂਝੇ ਤੌਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਜਦੋਂ ਸੁਰੱਖਿਆ ਬਲ ਪਿੰਡ ਦੇ ਇੱਕ ਖਾਸ ਹਿੱਸੇ ਵੱਲ ਵਧ ਰਹੇ ਰਹੇ ਸਨ ਤਾਂ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਸੁਰੱਖਿਆ ਬਲਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਅਿਗਾ। ਇਸ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲਾ ਫਿਲਹਾਲ ਜਾਰੀ ਹੈ। (Shopia Encounter)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।