ਕੋਟਕਪੂਰਾ (ਅਜੈ ਮਨਚੰਦਾ)। Kotkapura News : ਕਰਿਆਨਾ ਐਸੋਸੀਏਸ਼ਨ ਕੋਟਕਪੂਰਾ ਵੱਲੋਂ ਸਮੂਹਿਕ ਤੌਰ ਤੇ ਫੈਸਲਾ ਲੈਂਦੇ ਹੋਏ ਲਗਾਤਾਰ ਦੋ ਮਹੀਨਿਆਂ ਦੌਰਾਨ ਮਹੀਨੇ ਦੇ ਹਰ ਆਖਰੀ ਐਤਵਾਰ ਸਮੁੱਚੇ ਸ਼ਹਿਰ ਅੰਦਰ ਕਰਿਆਨੇ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਕਰਿਆਨਾ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਨਰੇਸ਼ ਮਿੱਤਲ, ਜਰਨਲ ਸਕੱਤਰ ਮਨਦੀਪ ਸਿੰਘ ਲਵਲੀ ਅਹੂਜਾ ਅਤੇ ਕੈਸ਼ੀਅਰ ਮਨੋਜ ਗੋਇਲ ਨੇ ਦੱਸਿਆ ਕਿ ਇਹ ਫੈਸਲਾ ਆਲ ਇੰਡੀਆ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਓਂਕਾਰ ਗੋਇਲ ਦੀਆਂ ਹਦਾਇਤਾਂ ਤੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਸਾਂਝੇ ਤੌਰ ਤੇ ਲਿਆ ਗਿਆ ਸੀ, ਜਿਸ ਸਬੰਧੀ ਇਕ ਮੈਮੋਰੰਡਮ ਰਾਹੀਂ ਸਮੂਹ ਦੁਕਾਨਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਐਸੋਸੀਏਸ਼ਨ ਨੂੰ ਸਹਿਯੋਗ ਦਿੰਦੇ ਹੋਏ ਇਸ ਫੈਸਲੇ ਅਨੁਸਾਰ 28 ਜੁਲਾਈ ਐਤਵਾਰ ਨੂੰ ਕਰਿਆਨਾ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖੀਆਂ ਜਾਣ । ਉਨ੍ਹਾਂ ਦੱਸਿਆ ਕਿ ਇਸ ਸਾਲ ਦੁਕਾਨਾਂ ਬੰਦ ਕਰਨ ਦਾ ਇਹ ਆਖਰੀ ਐਤਵਾਰ ਹੈ, ਕਿਉਂਕਿ ਇਸ ਤੋਂ ਬਾਅਦ ਤਿਉਹਾਰਾਂ ਦਾ ਸੀਜਨ ਸ਼ੁਰੂ ਹੋ ਰਿਹਾ ਹੈ, ਇਸ ਲਈ ਕਾਰੋਬਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਉਣ ਵਾਲੇ ਅਗਲੇ ਦਿਨਾਂ ਵਿੱਚ ਐਤਵਾਰ ਨੂੰ ਵੀ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਜਾਣਗੀਆਂ।
Read Also : Gold Price Today: ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਅੱਜ ਹੈ ਖਰੀਦਣ ਦਾ ਮੌਕਾ!
ਇਸ ਮੌਕੇ ਪ੍ਰਧਾਨ ਨਰੇਸ਼ ਮਿੱਤਲ ਨੇ ਦੱਸਿਆ ਕਿ ਆਲ ਇੰਡੀਆ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਓਂਕਾਰ ਗੋਇਲ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤੇ ਜਾਣ ਤੇ ਐਸੋਸੀਏਸ਼ਨ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਬੂਟਿਆਂ ਨੂੰ ਬੜੇ ਧਿਆਨ ਨਾਲ਼ਪੁੱਟ ਕੇ (ਖੱਗ ਕੇ) ਨੈਸ਼ਨਲ ਹਾਈਵੇ ਦੇ ਕਿਨਾਰਿਆਂ ’ਤੇ ਲਾਏ ਜਾਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਹੈ। (Kotkapura News)