ਸ਼ੋਰੀਆਂ ਚੱਕਰ ਜੇਤੂ ਦਾ ਗੋਲੀਆਂ ਮਾਰ ਕੇ ਕਤਲ

ਸ਼ੋਰੀਆਂ ਚੱਕਰ ਜੇਤੂ ਦਾ ਗੋਲੀਆਂ ਮਾਰ ਕੇ ਕਤਲ

ਭਿੱਖੀਵਿੰਡ, (ਸੱਚ ਕਹੂੰ ਨਿਊਜ਼) ਭਿੱਖੀਵਿੰਡ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੋਰੀਆਂ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ ਅੱਜ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਸਕੂਲ ਵਿੱਚ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ  ਇਸ ਘਟਨਾ ਸਬੰਧੀ ਐੱਸਐੱਸਪੀ ਸਮੇਤ ਉੱਚ ਅਧਿਕਾਰੀ ਘਟਨਾ ਸਥਾਨ ‘ਤੇ ਪੁੱਜੇ ਹੋਏ ਸਨ ਜਾਣਕਾਰੀ ਅਨੁਸਾਰ ਕਾਮਰੇਡ ਬਲਵਿੰਦਰ ਸਿੰਘ ਜਿਨ੍ਹਾਂ ਵੱਲੋਂ ਅੱਤਵਾਦ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਕਈ ਵਾਰ ਮੁਕਾਬਲਾ ਕਰਕੇ ਉਨ੍ਹਾਂ ਨੂੰ ਖਦੇੜ ਦਿੱਤਾ ਸੀ ਅਤੇ ਪਿਛਲੇ ਸਮੇ ਦੌਰਾਨ ਉਨ੍ਹਾਂ ‘ਤੇ ਕਈ ਜਾਨ ਲੇਵਾ ਹਮਲੇ ਵੀ ਹੋਏ, ਦਾ ਅੱਜ ਸਵੇਰ ਸਮੇਂ ਉਨ੍ਹਾਂ ਦੀ ਰਿਹਾਇਸ਼ ਅਤੇ ਨਿੱਜੀ ਸਕੂਲ ਵਿੱਚ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ

ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਉੱਪਰ ਹੁਣ ਤੱਕ 42 ਹਮਲੇ ਹੋ ਚੁੱਕੇ ਸਨ ਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਵੀ ਕੀਤਾ ਗਿਆ ਸੀ  ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ ‘ਤੇ ਸੀ ਜਿਸ ਕਰਕੇ ਉਹ ਮੰਨਦੇ ਹਨ ਕਿ ਇਹ ਇੱਕ ਅੱਤਵਾਦੀ ਹਮਲੇ ਸਨ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਨੇ ਦੱਸਿਆ ਕਿ ਸਵੇਰੇ ਦੋ ਅਣਪਛਾਤੇ ਵਿਅਕਤੀ ਪਲਸਰ ਮੋਟਰਸਾਈਕਲ ‘ਤੇ ਆਏ ਅਤੇ ਉਹਨਾਂ ਦੇ ਘਰ ਦਾ ਦਰਵਾਜਾ ਖੜਕਾਇਆ

ਇਸ ਦੌਰਾਨ ਬਲਵਿੰਦਰ ਸਿੰਘ ਨੇ ਦਰਵਾਜਾ ਖੋਲ੍ਹ ਦੋਵਾਂ ਨੂੰ ਅੰਦਰ ਲਿਆਂਦਾ ਉਹਨਾਂ ਵਿੱਚੋਂ ਇੱਕ ਦਫ਼ਤਰ ਚਲਾ ਗਿਆ ਤੇ ਉੱਥੋਂ ਆਉਂਦੇ ਸਾਰ ਹੀ ਉਸ ਨੇ ਬਲਵਿੰਦਰ ਸਿੰਘ ‘ਤੇ ਚਾਰ ਫਾਇਰ ਕੀਤੇ ਤੇ ਫਰਾਰ ਹੋ ਗਏ ਗੋਲੀਆਂ ਲੱਗਣ ਕਾਰਨ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਇਹ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ ਹੈ ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਪੁੱਜੇ ਐੱਸਐੱਸਪੀ ਧਰੁਮਨ ਨਿੰਬਲੇ ਨੇ ਕਿਹਾ ਕਿ ਪੁਲੀਸ ਸੀਸੀਟੀਵੀ ਕੈਮਰਿਆਂ ਸਮੇਤ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆ ਨੂੰ ਕਾਬੂ ਕਰ ਲਿਆ ਜਾਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.