ਚੰਡੀਗੜ੍ਹ ’ਚ ਏਕੇ 47 ਤੋਂ ਚੱਲੀ ਗੋਲੀ, ਸੈਕਟਰ 22 ’ਚ ਹੋਟਲ ਡਾਇਮੰਡ ਪਲਾਜ਼ਾ ਦੀ ਘਟਨਾ

ਪੰਜਾਬ ਪੁਲਿਸ ਦਾ ਜਵਾਨ ਜਖਮੀ

ਚੰਡੀਗੜ੍ਹ। ਬੁੱਧਵਾਰ ਸਵੇਰੇ ਕਰੀਬ 5.30 ਵਜੇ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ ’ਚ ਏਕੇ-47 ਨਾਲ ਗੋਲੀ ਚੱਲ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਗੋਲੀ ਪੁਲਿਸਕਰਮੀ ਦੇ ਪੇਟ ਨੂੰ ਚੀਰਦਿਆਂ ਸ਼ੀਸ਼ੇ ’ਚ ਜਾ ਵੱਜੀ।

ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਸ ਜਾਂਚ ’ਚ ਜੁਟੀ ਹੋਈ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦਾ ਇੱਕ ਹੋਰ ਮੁਲਾਜ਼ਮ ਕਾਰਬਾਈਨ ਲੈ ਕੇ ਕਮਰੇ ਵਿੱਚ ਸੌਂ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਵੀ ਮੌਕੇ ’ਤੇ ਪੁੱਜੇ।

ਇਸ ਦੇ ਨਾਲ ਹੀ ਸੈਕਟਰ-17 ਥਾਣਾ ਖੇਤਰ ਦੇ ਡੀਐਸਪੀ ਗੁਰਮੁੱਖ ਸਿੰਘ ਅਤੇ ਸੈਕਟਰ-22 ਚੌਕੀ ਦੇ ਇੰਚਾਰਜ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਚੰਡੀਗੜ੍ਹ ਪੁਲਿਸ ਦੀ ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਦੇ ਨਾਲ ਹੀ ਸੈਕਟਰ 36 ਤੋਂ ਕੇਂਦਰੀ ਫੋਰੈਂਸਿਕ ਟੀਮ ਵੀ ਪਹੁੰਚ ਗਈ। ਮੁਢਲੀ ਜਾਣਕਾਰੀ ਅਨੁਸਾਰ ਗੋਲੀ ਪੁਲਿਸ ਵਾਲੇ ਵੱਲੋਂ ਖੁਦ ਚਲਾਈ ਗਈ ਸੀ। ਦੋਵੇਂ ਜਵਾਨ ਕਿਸੇ ਵਿਅਕਤੀ ਦੇ ਗੰਨਮੈਨ ਦੱਸੇ ਜਾ ਰਹੇ ਹਨ।

ਪਹਿਲਾਂ ਸੋਚਿਆ ਕਿਸੇ ਨੇ ਪੱਥਰ ਮਾਰਿਆ, ਫਿਰ ਪਤਾ ਲੱਗਾ ਕਿ ਗੋਲੀ ਚੱਲੀ ਹੈ

ਹੋਟਲ ਕਰਮਚਾਰੀ ਰਾਮ ਦਾਸ ਨੇ ਦੱਸਿਆ ਕਿ ਸਵੇਰੇ 5.30 ਵਜੇ ਦੇ ਕਰੀਬ ਸ਼ੀਸ਼ਾ ਡਿੱਗਣ ਦੀ ਆਵਾਜ਼ ਆਈ। ਉਸਨੂੰ ਲੱਗਾ ਜਿਵੇਂ ਕਿਸੇ ਨੇ ਪੱਥਰ ਮਾਰਿਆ ਹੋਵੇ। ਉਸ ਨੇ ਸੁਰੱਖਿਆ ਗਾਰਡ ਨੂੰ ਬੁਲਾਇਆ। ਬਾਅਦ ਵਿੱਚ ਪਤਾ ਲੱਗਾ ਕਿ ਗੋਲੀ ਚੱਲੀ ਸੀ। ਜਿਸ ਕਮਰੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ, ਦਾ ਦਰਵਾਜ਼ਾ ਖੜਕਾਇਆ ਗਿਆ ਪਰ ਮਹਿਮਾਨ ਨੇ ਨਹੀਂ ਖੋਲ੍ਹਿਆ।। ਦਰਵਾਜ਼ਾ ਧੱਕੇ ਨਾਲ ਖੋਲ੍ਹਿਆ ਗਿਆ। ਪੰਜਾਬ ਪੁਲਿਸ ਦਾ ਇੱਕ ਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਅੰਦਰ ਪਿਆ ਸੀ। ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਅੰਕਿਤ ਨੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ। ਉਸ ਦੇ ਨਾਲ ਇੱਕ ਹੋਰ ਪੁਲਿਸ ਮੁਲਾਜ਼ਮ ਸੀ। ਉਹ ਪੰਜਾਬ ਦੇ ਗੁਰਦਾਸਪੁਰ ਤੋਂ ਆਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here