ਅੰਮ੍ਰਿਤਸਰ ‘ਚ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ

Amritsar News

ਅੰਮ੍ਰਿਤਸਰ। ਅੰਮ੍ਰਿਤਸਰ ‘ਚ ਬੈਂਕ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਨਕਾਬਪੋਸ਼ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਵਾਰਦਾਤ ਅੰਮ੍ਰਿਤਸਰ ਦੇ ਵਿਅਸਤ ਇਲਾਕੇ ਮਜੀਠ ਮੰਡੀ ਵਿੱਚ ਜੰਮੂ-ਕਸ਼ਮੀਰ ਬੈਂਕ ਦੇ ਬਾਹਰ ਦੀ ਹੈ। ਬੈਂਕ ਦੇ ਸੁਰੱਖਿਆ ਕਰਮਚਾਰੀਆਂ ਨੇ ਦੱਸਿਆ ਕਿ ਦੁਪਹਿਰ ਸਮੇਂ ਬੈਂਕ ਦੇ ਅੰਦਰ ਹਰ ਕੋਈ ਆਪਣੇ ਕੰਮ ਵਿੱਚ ਰੁੱਝਿਆ ਹੋਇਆ ਸੀ।

ਇਹ ਵੀ ਪੜ੍ਹੋ : ਘੱਗਰ ਦਾ ਕਹਿਰ : 14 ਸਾਲਾ ਬੱਚਾ ਪਾਣੀ ‘ਚ ਰੁੜ੍ਹਿਆ

ਉਦੋਂ ਅਚਾਨਕ ਬੈਂਕ ਦੇ ਬਾਹਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਨੂੂੰ ਸੁਣਕੇ ਸਟਾਫ ਤੇ ਮੌਕੇ ’ਤੇ ਮੌਜ਼ੂਦ ਲੋਕ ਬਾਹਰ ਆਏ। ਐਨੇ ਨੂੰ ਨਕਾਬਪੋਸ਼ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਜਖਮੀ ਹੋਏ ਨੌਜਵਾਨਾਂ ਨੂੰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੋਂ ਲੋਕਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਿਸ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰੇਗੀ।

LEAVE A REPLY

Please enter your comment!
Please enter your name here