ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ

Parneet Kaur

ਪੁੱਛਿਆ ਪਾਰਟੀ ’ਚੋਂ ਕਿਉਂ ਨਾ ਕੱਢੀਏ ਬਾਹਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਲ ਇੰਡੀਆ ਕਾਂਗਰਸ ਕਮੇਟੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੂੰ ਪਾਰਟੀ ’ਚੋਂ ਸਸਪੈਂਡ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਲਿਖਿਆ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤੁਹਾਡੇ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਦੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਭਾਜਪਾ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਕੁਝ ਹੋਰ ਸੀਨੀਅਰ ਲੀਡਰ ਵੀ ਇਹੀ ਗੱਲ ਕਹਿ ਰਹੇ ਹਨ।

ਇਸ ’ਤੇ ਸਾਂਸਦ ਪ੍ਰਨੀਤ ਕੌਰ (Preneet Kaur) ਨੂੰ ਕਿਹਾ ਗਿਆ ਹੈ ਕਿ ਕਿਉਂ ਨਾ ਤੁਹਾਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇ। ਕਾਂਗਰਸ ਅਨੁਸਾਸ਼ਨੀ ਕਮੇਟੀ ਨੇ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।