
Sri Fatehgarh Sahib News: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਸ਼ੁਭਮ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਕਰਨਾ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ।
ਇਹ ਵੀ ਪੜ੍ਹੋ: Punjab Weather: ਪੰਜਾਬ ਵਿੱਚ ਫਿਰ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਇਸ ਤਰੀਕ ਨੂੰ ਲੈ ਕੇ ਜਾਰੀ ਕੀਤਾ ਅਲਰਟ, ਜਾਣੋR…
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਿਭਾਉਣ ਦਾ ਮੌਕਾ ਹਾਸਲ ਹੋਇਆ ਹੈ। ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਸ਼ੁਭਮ ਅਗਰਵਾਲ ਇਸ ਤੋਂ ਪਹਿਲਾਂ ਏਐੱਸਪੀ ਟਰੈਫਿਕ ਪਟਿਆਲਾ, ਏਐੱਸਪੀ ਸਿਟੀ ਪਠਾਨਕੋਟ, ਐੱਸਪੀਡੀ ਅੰਮ੍ਰਿਤਸਰ ਦਿਹਾਤੀ, ਏਡੀਸੀਪੀ -3 ਲੁਧਿਆਣਾ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।