ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੇ ਆਗੂਆਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
Punjab Congress News: ਮਲੋਟ (ਮਨੋਜ)। ਆਲ ਇੰਡੀਆ ਕਾਂਗਰਸ ਨੇ ਪੰਜਾਬ ਵਿੱਚ ਸੰਗਠਨ ਦੀ ਮਜ਼ਬੂਤੀ ਲਈ 27 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕਾਤੀ ਹੈ ਜਿਸ ’ਚ ਮਲੋਟ ਦੇ ਸ਼ੁੱਭਦੀਪ ਸਿੰਘ ਬਿੱਟੂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਕਾਂਗਰਸ ਹਾਈ ਕਮਾਂਡ ਨੇ ਇੱਕ ਵਾਰ ਫੇਰ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਜਿਸ ਨੂੰ ਲੈ ਕੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਖਬਰ ਵੀ ਪੜ੍ਹੋ : Brand Ambassador: ਸ਼ੈਫਾਲੀ ਹਰਿਆਣਾ ਮਹਿਲਾ ਕਮਿਸ਼ਨ ਦੀ ਬ੍ਰਾਂਡ ਅੰਬੈਸਡਰ ਬਣੀ
ਇਸ ਮੌਕੇ ਕਾਂਗਰਸੀ ਮਲੋਟ ਕਾਂਗਰਸ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਨੱਥੂ ਰਾਮ ਗਾਂਧੀ, ਵੀਰ ਰਾਜਪਾਲ, ਸੋਨੂੰ ਡਾਵਰ, ਪਿੰਟੂ ਸਿਡਾਨਾ, ਸਮੇਤ ਭਾਰੀ ਸੰਖਿਆ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ. ਸ਼ੁੱਭਦੀਪ ਸਿੰਘ ਬਿੱਟੂ ਦੇ ਗਲ ’ਚ ਹਾਰ ਪਾ ਕੇ ਤੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਤੇ ਕਾਂਗਰਸ ਹਾਈ ਕਮਾਂਡ ਦਾ ਸ. ਬਿੱਟੂ ਨੂੰ ਫੇਰ ਜ਼ਿਲ੍ਹਾ ਪ੍ਰਧਾਨ ਬਣਾਉਣ ਤੇ ਧੰਨਵਾਦ ਕੀਤਾ। ਇਸ ਮੌਕੇ ਸ਼ੁੱਭਦੀਪ ਸਿੰਘ ਬਿੱਟੂ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। Punjab Congress News














