
ਸ਼ੁਭਕਰਨ ਸਿੰਘ ਦੀ ਦੂਜੀ ਬਰਸੀ ਮੌਕੇ ਹੋਏ ਸ਼ਰਧਾਂਜਲੀ ਸਮਾਗਮ
Farmers News: (ਰਾਜਨ ਮਾਨ) ਅੰਮ੍ਰਿਤਸਰ। ਦਿੱਲੀ ਕਿਸਾਨ ਅੰਦੋਲਨ-2 ਦੌਰਾਨ ਖਨੌਰੀ ਬਾਰਡਰ ’ਤੇ ਚੱਲ ਵੱਸੇ ਹੋਏ ਸ਼ੁਭਕਰਨ ਸਿੰਘ ਬੱਲੋ ਦੀ ਦੂਜੀ ਬਰਸੀ ਮੌਕੇ ਕੇ. ਐਮ. ਐਮ. ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਦੇਸ਼ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਏੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਆਗੂਆਂ ਨੇ ਦੱਸਿਆ ਕਿ ਅੱਜ ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼, ਕੇਰਲਾ, ਤਮਿਲਨਾਡੂ, ਕਾਰਾ ਕਾਲ (ਪੁਡੂਚਿਰੀ),ਜੰਮੂ ਕਸ਼ਮੀਰ, ਹਰਿਆਣਾ ਅਤੇ ਪੰਜਾਬ ਵਿੱਚ ਲੱਖਾਂ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਦੇ ਇੱਕਠ ਕਰਕੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੱਕਾਂ ਵਾਸਤੇ ਚਲਦੀ ਕਿਸਾਨ ਮਜ਼ਦੂਰ ਲਹਿਰ ਦੇ ਚਲਦੇ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਕੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: Thief Gang Busted: ਫਰੀਦਕੋਟ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਮਹਿਲਾਵਾਂ ਸਮੇਤ ਛੇ ਜਣੇ ਕਾਬੂ
ਆਗੂਆਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਲੋਕਾਂ ਦੇ ਹੱਕ ਨਹੀਂ ਦੇ ਰਹੀ ਉੱਥੇ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸ਼ੁਭਕਰਨ ਸਿੰਘ ਦੀ ਸ਼ਹੀਦੀ ਮੌਕੇ ਪੁਲਿਸ ਕੇਸ ਦਰਜ ਕਰਕੇ ਕੋਈ ਵੀ ਅਗਲੇਰੀ ਕਰਵਾਈ ਅੱਗੇ ਨਹੀਂ ਵਧਣ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਸ਼ੁਭਕਰਨ ਸਿੰਘ ਦੀ ਕੁਰਬਾਨੀ ਨੂੰ ਯਾਦ ਰੱਖਦੇ ਹੋਏ ਕਿਸਾਨੀ ਸੰਘਰਸ਼ ਨੂੰ ਹੋਰ ਜ਼ੋਰ ਨਾਲ ਲੜਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਨਿੱਜੀਕਰਨ ਲਈ ਲਿਆਂਦੇ ਜਾ ਬਿਜਲੀ ਸੋਧ ਬਿੱਲ, ਬੀਜ ਐਕਟ 2025, ਮਜ਼ਦੂਰਾਂ ਦੇ ਕਿਰਤ ਕਾਨੂੰਨ ਖਤਮ ਕਰਕੇ ਮਜ਼ਦੂਰ ਵਿਰੋਧੀ 4 ਲੇਬਰ ਕੋਡ ਲਾਗੂ ਕਰਨ, ਮਨਰੇਗਾ ਖਤਮ ਕਰਕੇ ਲਿਆਂਦੇ ਗਏ ਮਜ਼ਦੂਰ ਮਾਰੂ ਵੀ ਬੀ ਜੀ ਰਾਮ ਜੀ ਆਦਿ ਕਨੂੰਨਾਂ ਵਿਰੁੱਧ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਨੂੰ ਦੇਸ਼ ਅਤੇ ਪੰਜਾਬ ਪੱਧਰ ਤੇ ਆਉਣ ਵਾਲੇ ਵੱਡੇ ਅੰਦੋਲਨਾਂ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ। Farmers News













