ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News Shubman Gill ...

    Shubman Gill : ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਨੂੰ ਲੋਕ ਸਭਾ ਚੋਣਾਂ ਲਈ ਮਿਲੀ ਇਹ ਜਿੰਮੇਵਾਰੀ

    ਕ੍ਰਿਕੇਟਰ ਤੇ ਪੰਜਾਬੀ ਗਾਇਕ ਬਣੇ ‘ਸਟੇਟ ਆਈਕੋਨ’ | Shubman Gill

    • ਚੋਣ ਕਮਿਸ਼ਨ ਲਈ ਕਰਨਗੇ ਪ੍ਰਚਾਰ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੇ ਰਹਿਣ ਵਾਲੇ ਸ਼ੁਭਮਨ ਗਿੱਲ ਕ੍ਰਿਕੇਟ ਪ੍ਰੇਮੀਆਂ ਖਾਸਕਰ ਨੌਜਵਾਨਾਂ ’ਚ ਕਾਫੀ ਮਕਬੂਲ ਹੈ ਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪੁਆਉਣ ਦਾ ਟੀਚਾ ਪ੍ਰਾਪਤ ਕਰਨ ’ਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਇਸ ਵਾਰ 70 ਪਾਰ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨ ਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ। (Shubman Gill)

    Chandigarh Mayor Election : ਚੰਡੀਗੜ੍ਹ ਮੇਅਰ ਚੋਣ ’ਤੇ ਸੁਪਰੀਮ ਕੋਰਟ ’ਚ ਅੱਜ ਫਿਰ ਹੋਵੇਗੀ ਸੁਣਵਾਈ

    ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ’ਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ’ਚ ਜਾਗਰੂਕ ਮੁਹਿੰਮਾਂ ਅਤੇ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਰਾਹੀਂ ਅਪੀਲ ਕਰਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਉਮੀਦ ਜਤਾਈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਮੁੰਡੇ-ਕੁੜੀਆਂ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਆਪਣੀ ਵੋਟ ਦੀ ਵਰਤੋਂ ਕਰਨਗੇ ਉੱਥੇ ਹੀ ਬਾਕੀ ਉਮਰ ਵਰਗ ਦੇ ਲੋਕਾਂ ਨੂੰ ਵੀ ਉਨ੍ਹਾਂ ਨੇ ਵੱਧ-ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। (Shubman Gill)

    LEAVE A REPLY

    Please enter your comment!
    Please enter your name here