ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

Fatehgarh Sahib News

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਸਾਰੇ ਭਾਈਚਾਰੇ ਨੂੰ ਕਰਾਂਗੇ ਇੱਕਜੁੱਟ : ਸ਼ੈਰੀ ਕਲਸੀ | Fatehgarh Sahib News

ਫ਼ਤਹਿਗੜ੍ਹ ਸਾਹਿਬ (ਅਨਿਲ ਲੁਟਾਵਾ)। ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਉਪ ਪ੍ਰਧਾਨ ਸ਼ੈਰੀ ਕਲਸੀ ਵੱਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਦਾ ਸਰਹਿੰਦ ਦੇ ਮਾਧੋਪੁਰ ਚੌਂਕ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਲੰਟੀਅਰ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਜਿੱਥੇ ਪੰਜਾਬ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਕੰਮ ਕਰ ਰਹੀ ਹੈ ਉੱਥੇ ਹੀ ਆਪਾਂ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨਾ ਹੈ। Fatehgarh Sahib News

ਇਹ ਵੀ ਪੜ੍ਹੋ : HTET ਦਾ ਪੇਪਰ ਦੇਣ ਵਾਲਿਆਂ ਲਈ ਵੱਡੀ ਖਬਰ, ਟੈਸਟ ਹੋਇਆ ਮੁਲਤਵੀ, ਜਾਣੋ ਕਾਰਨ

ਉਨ੍ਹਾਂ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਬਹੁਤ ਲੋੜ ਹੈ ਤਾਂ ਹੀ ਅਸੀਂ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਪਹਿਲਾਂ ਨਾਲੋਂ ਵੱਡੇ ਮਾਰਜਨ ਦੇ ਨਾਲ ਜਿੱਤ ਹਾਸਲ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਇਹ ਸ਼ੁਕਰਾਨਾ ਯਾਤਰਾ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਭਾਰੀ ਸਮੱਰਥਨ ਦੇ ਕਾਰਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ੁਕਰਾਨਾ ਯਾਤਰਾ ਪਟਿਆਲਾ ਤੋਂ ਆਰੰਭ ਹੋ ਕੇ ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋਵੇਗੀ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ। ਗਊ ਮਾਤਾ ਦਾ ਸਿਰ ਕੱਟ ਕੇ ਸੁੱਟਣ ਵਾਲਿਆਂ ਨੇ ਜੋ ਇਹ ਘਨਾਉਣੀ ਹਰਕਤ ਕੀਤੀ ਹੈ।

ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਆਪ ਦੇ ਉਪ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਸੂਬੇ ਨੂੰ ਰੰਗਲਾ ਸੂਬਾ ਬਣਾਉਣਾ ਹੈ, ਪਿਛਲੀਆਂ ਸਰਕਾਰਾਂ ਵੱਲੋਂ ਲਏ ਫੈਸਲਿਆਂ ਦੇ ਕਾਰਨ ਜਿਸ ਦਾ ਰੰਗ ਫਿੱਕਾ ਨਜ਼ਰ ਆਉਣ ਲੱਗਿਆ ਸੀ। ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ ਦੇ ਲਈ ਜੀ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਉਹਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਮਨੋਰਥ ਦੇ ਵਿੱਚ ਕਾਮਯਾਬ ਹੋ ਸਕੀਏ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਦਾ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ ਗਿਆ। Fatehgarh Sahib News

ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਵਿਧਾਇਕ ਚੇਤਨ ਸਿੰਘ ਜੌੜੇ ਮਾਜਰਾ, ਵਿਧਾਇਕ ਬਲਕਾਰ ਸਿੱਧੂ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਰਾਜਾ, ਚੇਅਰਮੈਨ ਨਵਜੋਤ ਸਿੰਘ ਜਰਗ, ਪੀਏ ਸਤੀਸ਼ ਕੁਮਾਰ ਦਫਤਰ ਸਕੱਤਰ ਬਹਾਦਰ ਖਾਨ ਰਮੇਸ਼ ਕੁਮਾਰ ਸੋਨੂੰ ਪ੍ਰਿਤਪਾਲ ਜੱਸੀ, ਸਰਪੰਚ ਪਰਮਿੰਦਰ ਸਿੰਘ ਖੋਜੇ ਮਾਜਰਾ, ਸਰਪੰਚ ਗੁਰਜੰਟ ਸਿੰਘ ਸੰਗਤਪੁਰ ਸੋਢੀਆਂ, ਸਰਪੰਚ ਰਜਿੰਦਰ ਸਿੰਘ ਖਰੌੜੀ, ਗੁਰ ਸਤਿੰਦਰ ਸਿੰਘ ਜੱਲਾ, ਅਮਰੀਕ ਸਿੰਘ ਬਾਲਪੁਰ, ਅਸੀਸ ਕੁਮਾਰ ਅੱਤਰੀ, ਸਨੀ ਚੋਪੜਾ, ਬਲਜਿੰਦਰ ਗੋਲਾ, ਬਲਦੇਵ ਸਿੰਘ ਭੱਲਮਾਜਰਾ, ਐਸਡੀਓ ਜਗਪਾਲ ਸਿੰਘ, ਦਿਲਪ੍ਰੀਤ ਸਿੰਘ ਭੱਟੀ, ਪ੍ਰਦੀਪ ਮਲਹੋਤਰਾ ਬਸੀ ਪਠਾਣਾ, ਮਨਦੀਪ ਪੋਲਾ, ਹਰਸ਼ ਰੁੜਕੀ ਤੋਂ ਇਲਾਵਾ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। Fatehgarh Sahib News