SI ਭਰਤੀ ਘੋਟਾਲਾ : CBI ਦੀ 33 ਜਗ੍ਹਾ ’ਤੇ ਛਾਪੇਮਾਰੀ
ਸ਼੍ਰੀਨਗਰ (ਏਜੰਸੀ)। ਐਸਆਈ ਭਰਤੀ ਘੁਟਾਲੇ ਦੇ ਮਾਮਲੇ ’ਚ ਸੀਬੀਆਈ ਨੇ ਅੱਜ ਦੇਸ਼ ’ਚ 33 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਸੀਬੀਆਈ ਨੇ ਅੱਜ ਹਰਿਆਣਾ, ਸ੍ਰੀਨਗਰ, ਗਾਂਧੀਨਗਰ, ਗਾਜ਼ੀਆਬਾਦ, ਬੈਂਗਲੁਰੂ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਪੁਲਿਸ, ਡੀਐਸਪੀ ਅਤੇ ਸੀਆਰਪੀਐਫ ਦੇ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਕਾਰਨ ਜੰਮੂ-ਕਸ਼ਮੀਰ ਐਸਐਸਬੀ ਪ੍ਰੀਖਿਆ ਨਾਲ ਜੁੜੇ ਅਧਿਕਾਰੀਆਂ ਖਾਲਿਦ ਜਹਾਂਗੀਰ ਅਤੇ ਅਸ਼ੋਕ ਕੁਮਾਰ ਦੇ ਅਹਾਤੇ ’ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਨੇ ਇੱਕ ਕੋਚਿੰਗ ਸੈਂਟਰ ਦੇ ਮਾਲਕ, ਬੀਐਸਐਫ ਦੇ ਤਤਕਾਲੀ ਮੈਡੀਕਲ ਅਫ਼ਸਰ ਅਤੇ ਕਸ਼ਮੀਰ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਅਧਿਕਾਰੀਆਂ ਸਮੇਤ 33 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਕੱਲ੍ਹ ਐਨਆਈਏ ਨੇ ਮੂਸੇਵਾਲਾ ਕਤਲ ਕੇਸ ਵਿੱਚ ਕਈ ਥਾਵਾਂ ’ਤੇ ਮਾਰੇ ਛਾਪੇ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੀ ਭਾਲ ਦੇ ਸਬੰਧ ਵਿੱਚ ਦਿੱਲੀ ਸਮੇਤ ਪੰਜ ਰਾਜਾਂ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਐਨਆਈਏ ਦੇ ਸੂਤਰਾਂ ਅਨੁਸਾਰ ਦਿੱਲੀ ਦੇ ਝਰੋੜਕਲਾਂ ਅਤੇ ਅਲੀਪੁਰ ਅਤੇ ਹੋਰ ਇਲਾਕਿਆਂ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਕਾਲਾ ਜਥੇਦੀ, ਟਿੱਲੂ ਤਾਜਪੁਰੀਆ ਅਤੇ ਨੀਰਜ ਬਵਾਨੀਆ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ।
ਇਹ ਕਾਰਵਾਈ ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਹੋਰਨਾਂ ਰਾਜਾਂ ਵਿੱਚ ਵੀ ਜਾਰੀ ਹੈ। ਹਾਲ ਹੀ ਵਿੱਚ, ਮੂਸੇਵਾਲਾ ਕੇਸ ਦੀ ਜਾਂਚ ਕਰ ਰਹੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ (ਕੈਨੇਡੀਅਨ ਅਧਾਰਤ ਗੈਂਗਸਟਰ) ਗੈਂਗ ਦੇ ਤਿੰਨ ਸ਼ਾਰਪਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ।
ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਵੀ ਪਤਾ ਲੱਗਾ ਹੈ ਕਿ ਇਹ ਤਿੰਨੇ ਮੁਲਜ਼ਮ ਕੁਲਦੀਪ ਉਰਫ਼ ਕਸ਼ਿਸ਼ ਅਤੇ ਪਿ੍ਰਆਵਰਤ ਉਰਫ਼ ਫ਼ੌਜੀ ਨਾਲ ਸਿੱਧੇ ਸੰਪਰਕ ਵਿੱਚ ਰਹਿਣ ਲਈ ਕਿਸੇ ਐਪ ਦੀ ਵਰਤੋਂ ਕਰ ਰਹੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਗੋਲਡੀ ਬਾਰ ਦੇ ਲਗਾਤਾਰ ਸੰਪਰਕ ਵਿੱਚ ਵੀ ਸਨ, ਜਿਸ ਨੇ 29 ਮਈ ਦੇ ਕਤਲ ਲਈ ਕਥਿਤ ਤੌਰ ’ਤੇ ਲੌਜਿਸਟਿਕਲ ਸਪੋਰਟ, ਛੁਪਣਗਾਹ ਅਤੇ ਹਥਿਆਰ ਮੁਹੱਈਆ ਕਰਵਾਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ