Vigilance Bureau: ਐਂਬੂਲੈਂਸਾਂ ਛੱਡਣ ਬਦਲੇ 15 ਹਜ਼ਾਰ ਦੀ ਰਿਸ਼ਵਤ ਲੈਂਦਾ ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau
Vigilance Bureau: ਐਂਬੂਲੈਂਸਾਂ ਛੱਡਣ ਬਦਲੇ 15 ਹਜ਼ਾਰ ਦੀ ਰਿਸ਼ਵਤ ਲੈਂਦਾ ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ ਪੰਜ ਹਜ਼ਾਰ ਰੁਪਏ- ਬਿਊਰੋ | Vigilance Bureau

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਪੁਲਿਸ ਚੌਕੀ ਦੇ ਇੰਚਾਰਜ ਸਬ- ਇੰਸਪੈਕਟਰ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵਿਜੀਲੈਂਸ ਮੁਤਾਬਕ ਐਸਆਈ ਪਹਿਲੀ ਕਿਸ਼ਤ ਵਜੋਂ ਪੰਜ ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਬ- ਇੰਸਪੈਕਟਰ ਮਨਦੀਪ ਸਿੰਘ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਥਾਣਾ ਸਰਹਿੰਦ ਅਧੀਨ ਪੈਂਦੀ ਪੁਲਿਸ ਚੌਂਕੀ ਨਬੀਪੁਰ ਵਿਖੇ ਬਤੌਰ ਇੰਚਾਰਜ ਡਿਊਟੀ ਨਿਭਾ ਰਿਹਾ ਸੀ।

ਇਹ ਵੀ ਪੜ੍ਹੋ: Jobs in Germany: ਜਰਮਨੀ ਦੇ ਰਿਹਾ ਹੈ ਨੌਕਰੀ ਦਾ ਸ਼ਾਨਦਾਰ ਮੌਕਾ, 42 ਲੱਖ ਤੱਕ ਹੋਵੇਗੀ ਤਨਖਾਹ, ਭਾਰਤੀ ਵੀ ਕਰ ਸਕਦੇ ਹ…

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ ਪਰ ਸੌਦਾ 20 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। Vigilance Bureau

LEAVE A REPLY

Please enter your comment!
Please enter your name here