ਨਵੀਂ ਦਿੱਲੀ (ਸੱਚ ਕਹੂੰ ਨਿਊਜ਼) | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮੈਨੂੰ ਮਿਲ ਗਿਆ ਹੈ ਅਤੇ ਉਸ ਨੂੰ ਪੜਨ ਤੋਂ ਬਾਅਦ ਹੀ ਕੋਈ ਫ਼ੈਸਲਾ ਕੀਤਾ ਜਾਵੇਗਾ ਅਮਰਿੰਦਰ ਸਿੰਘ ਨੇ ਦਿੱਲੀ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੇਰਾ ਸਿੱਧੂ ਦੇ ਨਾਲ ਕੋਈ ਝਗੜਾ ਨਹੀਂ ਹੈ ਮੈਂ ਸਿੱਧੂ ਸਮੇਤ 13 ਮੰਤਰੀਆਂ ਦੇ ਵਿਭਾਗ ਬਦਲੇ ਸੀ ਊਰਜਾ ਵਿਭਾਗ ਬਹੁਤ ਅਹਿਮ ਹੈ ਪਰ ਸਿੱਧੂ ਨੇ ਨਵੇਂ ਮੰਤਰਾਲੇ ਦਾ ਕੰਮ ਸੰਭਾਲਿਆ ਹੈ ਜ਼ਿਕਰਯੋਗ ਹੈ ਕਿ ਸਿੱਧੂ ਨੇ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਇਸ ਪਰ ਸਿੱਧੂ ਨੂੰ ਕਾਫ਼ੀ ਆਲੋਚਨਾ ਹੋਈ ਸਿੱਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਣਾ ਅਸਤੀਫ਼ਾ ਨੂੰ ਐਤਵਾਰ ਨੂੰ ਟਵਿੱਟਰ ‘ਤੇ ਸਾਂਝਾ ਕੀਤਾ ਸੀ ਟਵਿੱਟਰ ‘ਤੇ ਅਸਤੀਫ਼ੇ ਦਾ ਪੱਤਰ ਪੋਸਟ ਕਰਨ ਦੇ ਨਾਲ ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਸੰਬੋਧਿਤ ਕਰਦੇ ਹੋਏ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਸਿੱਧੂ ਦੇ ਮੁਤਾਬਿਕ 10 ਜੂਨ ਨੂੰ ਹੀ ਉਨ੍ਹਾਂ ਨੇ ਇਹ ਪੱਤਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੇ ਕੈਪਟਨ ਨੇ ਲੋਕ ਸਭਾ ਚੋਣਾਂ ‘ਚ ਹਾਰ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ ਇਸ ਤੋਂ ਬਾਅਦ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਛੁਡਾ ਕੇ ਬਿਜਲੀ ਮੰਤਰੀ ਬਣਾ ਦਿੱਤਾ ਸੀ ਪਰ ਕਾਫ਼ੀ ਲੰਬੇ ਸਮੇਂ ਬਾਅਦ ਵੀ ਸਿੱਧੂ ਨੇ ਵਿਭਾਗ ਨਹੀਂ ਸੰਭਾਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।