ਸਿੱਧੂ ਨੂੰ ਮਿਲੀ ਸਥਾਨਕ ਸਰਕਾਰਾਂ ਵਿਭਾਗ ਤੋਂ ਛੁੱਟੀ

Sidhu, Leave, Government, Departments

ਚੰਡੀਗੜ੍ਹ: ਅੱਜ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਅੱਜ ਦੀ ਕੈਬਨਿਟ ਮੀਟਿੰਗ ‘ਚ ਇਹ ਫੈਸਲਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦਾ ਮਿਸ਼ਨ 13 ਫੇਲ੍ਹ ਹੋਣ ਤੇ ਪੰਜ ਸੀਟਾਂ ਨਾ ਜਿੱਤਣ ਪਿੱਛੇ ਸਿੱਧੂ ਦੇ ਜ਼ਿੰਮੇਵਾਰ ਹੋਣ ਦੀ ਗੱਲ ਵੀ ਕਹੀ ਸੀ।। ਉੱਧਰ, ਕੈਪਟਨ ਦੇ ਵਜ਼ੀਰਾਂ ਨੇ ਲੋਕ ਸਭਾ ਚੋਣਾਂ ਮਗਰੋਂ ਪਹਿਲੀ ਕੈਬਟਨਿਟ ਮੀਟਿੰਗ ਵਿੱਚ ਸਿੱਧੂ ਦੀ ਗੈਰ-ਹਾਜ਼ਰੀ ਦੌਰਾਨ ਮੁੱਖ ਮੰਤਰੀ ਦਾ ਮੂੰਹ ਮਿੱਠਾ ਕਰਵਾਇਆ। ਕੈਪਟਨ ਦਾ ਕਹਿਣਾ ਹੈ ਕਿ ਸਿੱਧੂ ਨੇ ਆਪਣੇ ਵਿਭਾਗ ‘ਚ ਸਹੀ ਤਰੀਕੇ ਨਾਲ ਕੰਮ ਨਹੀਂ ਕੀਤਾ ਜਿਸ ਕਰਕੇ ਸ਼ਹਿਰੀ ਇਲਾਕੇ ਦੀਆਂ ਵੋਟਾਂ ਕਾਂਗਰਸ ਪਾਰਟੀ ਨੂੰ ਨਹੀਂ ਮਿਲੀਆਂ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਹੱਥੋਂ ਸੂਬੇ ਦੀਆਂ ਪੰਜ ਸੀਟਾਂ ਖੁੱਸਣ ਦਾ ਠੀਕਰਾ ਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਵਿਭਾਗ ਸਿਰ ਭੰਨ੍ਹਿਆ ਗਿਆ ਸੀ। ਸਿੱਧੂ ਨੇ ਬਠਿੰਡਾ ਵਿੱਚ ਫਰੈਂਡਲੀ ਮੈਚ ਦਾ ਬਿਆਨ ਦਿੱਤਾ ਸੀ, ਜਿਸ ਤੋਂ ਕੈਪਟਨ ਅਮਰਿੰਦਰ ਸਿੰਘ ਖਾਸੇ ਖਫ਼ਾ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।