ਅਗਲੀ ਸੁਣਵਾਈ 5 ਅਕਤੂਬਰ ਨੂੰ (Sidhu Moose Murder Case)
(ਸੁਖਜੀਤ ਮਾਨ) ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ (Sidhu Moose Murder Case) ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਲਾਰੈਂਸ ਬਿਸ਼ਨੋਈ ਸਮੇਤ 24 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਮਾਮਲੇ ਵਿੱਚ ਨਾਮਜਦ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਵੱਲੋਂ ਇੱਕ ਹੋਰ ਮਾਮਲੇ ਵਿੱਚ ਰਿਮਾਂਡ ’ਤੇ ਲਿਜਾਣ ਕਾਰਨ ਉਹ ਪੇਸ਼ੀ ਨਹੀਂ ਭੁਗਤ ਸਕਿਆ। ਵੇਰਵਿਆਂ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 5 ਅਕਤੂਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: ਕੈਨੇਡਾ-ਭਾਰਤ ਤਣਾਅ ਦਰਮਿਆਨ NIA ਨੇ ਗੋਲਡੀ ਬਰਾੜ ਸਮੇਤ 11 ਗੈਂਗਸਟਰ-ਅੱਤਵਾਦੀਆਂ ਦੀ ਸੂਚੀ ਕੀਤੀ ਜਾਰੀ
ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਸਮੇਤ 24 ਜਣਿਆਂ ਨੇ ਅੱਜ ਮਾਣਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਪੇਸ਼ੀ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਵਿਸ਼ਵਾਸ ਹੈ ਅਤੇ ਆਸ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ।ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ 29 ਮਈ 2022 ਨੂੰ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ। (Sidhu Moose Murder Case)