ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਮਿਲੀ ਜ਼ਮਾਨਤ

Sidhu Moosewala

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਮਿਲੀ ਜ਼ਮਾਨਤ

ਸੰਗਰੂਰ, (ਗੁਰਪ੍ਰੀਤ ਸਿੰਘ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਸੰਗਰੂਰ ਦੀ ਅਦਾਲਤ ਵਲੋਂ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਆਰਜ਼ੀ ਜ਼ਮਾਨਤ ‘ਤੇ ਚੱਲ ਰਹੇ ਸਨ।

ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਵਲੋਂ ਕਰਫਿਊ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਬਡਬਰ ‘ਚ ਸ਼ੂਟਿੰਗ ਰੇਂਜ਼ ‘ਚ ਏ.ਕੇ. 47 ਨਾਲ ਗੋਲੀਆਂ ਚਲਾਈਆਂ ਗਈਆਂ ਸਨ। ਉਸ ਦੇ ਨਾਲ ਕੁਝ ਪੁਲਸ ਮੁਲਾਜ਼ਮ ਵੀ ਸਨ। ਬਰਨਾਲਾ ਪੁਲਸ ਨੇ ਮੂਸੇਵਾਲਾ ਅਤੇ 5 ਪੁਲਸ ਕਰਮਚਾਰੀਆਂ ‘ਤੇ ਮਾਮਲਾ ਦਰਜ ਕੀਤਾ ਸੀ। ਇਸ ਵੀਡੀਓ ਵਾਇਰਲ ਹੋਣ ਦੇ 24 ਘੰਟੇ ਬਾਅਦ ਹੀ ਸੰਗਰੂਰ ਦੇ ਲੱਡਾ ਕੋਠੀ ‘ਚ ਫਾਇਰਿੰਗ ਦਾ ਦੂਜਾ ਵੀਡੀਓ ਵਾਇਰਲ ਹੋਇਆ, ਜਿਸ ‘ਤੇ ਧੂਰੀ ਪੁਲਸ ਨੇ ਥਾਣੇ ‘ਚ ਮਾਮਲਾ ਦਰਜ ਕੀਤਾ ਸੀ। ਅੱਜ ਉਕਤ ਮਾਮਲੇ ‘ਚ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਕੇਸ ‘ਚ ਨਾਮਜ਼ਦ ਦੋ ਕਥਿਤ ਦੋਸ਼ੀ ਸੁਖਬੀਰ ਸਿੰਘ ਲਹਿਲ ਅਤੇ ਇੰਦਰਵੀਰ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ਨੂੰ ਅਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here