ਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਸਮੇਤ 4 ਨੂੰ ਭੇਜਿਆ ਜੇਲ੍ਹ

ankit

ਸ਼ਾਰਪ ਸ਼ੂਟਰ ਮਨੂੰ ਤੇ ਰੂਪਾ ਦਾ ਸੁਰਾਗ ਮਿਲਿਆ

(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਤੇ ਉਸ ਦੇ ਚਾਰ ਸਾਥੀਆਂ ਨੂੰ ਮਾਨਸਾ ਕੋਰਟ ਨੇ ਜੇਲ੍ਹ ਭੇਜ ਦਿੱਤਾ ਹੈ। ਫੌਜੀ ਨਾਲ ਕਸ਼ਿਸ਼ ਉਰਫ਼ ਕੁਲਦੀਪ, ਕੇਸ਼ਵ ਤੇ ਦੀਪਕ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ। ਇਨ੍ਹਾਂ ਨੂੰ ਪੰਜਾਬ ਪੁਲਿਸ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਲਿਆਈ ਸੀ। ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਜਾਣਕਾਰੀ ਮਿਲੀ ਹੈ।

ਮੂਸੇਵਾਲਾ ਕਤਲ ’ਚ ਸ਼ਾਮਲ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਕੁਸਾ ਤੇ ਜਗਰੂਪ ਰੂਪਾ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ। ਇਸ ਸਬੰਧੀ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਤੋਂ ਕੀਤੀ ਗਈ ਪੁੱਛਗਿਛ ’ਚ ਪਤਾ ਲੱਗਿਆ ਹੈ ਕਿ ਕਤਲ ਤੋਂ ਬਾਅਦ ਇਹ ਦੋਵੋਂ ਪੰਜਾਬ ’ਚ ਲੁਕੇ ਹੋਏ ਸਨ। ਪੁਲਿਸ ਨੇ ਇਨ੍ਹਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਸ ਸ਼ੁਰੂ ਕਰ ਦਿੱਤੀ ਹੈ ਤੇ ਛੇਤੀ ਹੀ ਪੰਜਾਬ ਪੁਲਿਸ ਇਨ੍ਹਾਂ ਦੋਵਾਂ ਕਤਲਾਂ ਨੂੰ ਵੀ ਫੜ ਲਵੇਗੀ।

ਸ਼ਾਰਪਸ਼ੂਟਰ ਅੰਕਿਤ ਸੇਰਸਾ ਦੇ ਮੋਬਾਇਲ ਤੋਂ ਮਿਲੀਆਂ ਸਨ ਅਹਿਮ ਫੋਟੋਆਂ ਤੇ ਵੀਡੀਓ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਨਿੱਤ ਨਵੇਂ ਖੁਲਾਸਾ ਹੋ ਰਹੇ ਹਨ। ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਸਿੱਧੂ ਮੂਸੇਵਾਲਾ (Sidhu Moosewala) ਦਾ ਕਤਲ ਉਨ੍ਹਾਂ ਹਥਿਆਰਾਂ ਨਾਲ ਕੀਤਾ ਗਿਆ ਹੈ ਜਿਨ੍ਹਾਂ ਹਥਿਆਰਾਂ ਦੀ ਮੂਸੇਵਾਲਾ ਅਕਸਰ ਆਪਣੇ ਗੀਤਾਂ ’ਚ ਜਿਕਰ ਕਰਦੇ ਸਨ। ਲੱਗਦਾ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਸੁਣਿਆ ਹੈ ਤੇ ਉਨ੍ਹਾਂ ਨੇ ਉਹੀ ਹਥਿਆਰ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ। ਇਸ ਦਾ ਖੁਲਾਸਾ ਸ਼ਾਰਪਸ਼ੂਟਰ ਅੰਕਿਤ ਸੇਰਸਾ ਦੇ ਮੋਬਾਇਲ ਤੋਂ ਮਿਲੀਆਂ ਫੋਟੋ ਤੇ ਵੀਡੀਓ ਨਾਲ ਹੋਇਆ ਹੈ। ਦਿੱਲੀ ਪੁਲਿਸ ਜੀ ਜਾਂਚ ’ਚ ਪਤਾ ਚੱਲਿਆ ਹੈ ਕਿ ਮੂਸੇਵਾਲਾ ਦਾ ਕਤਲ ਦੁਨੀਆਂ ਦੇ ਸਭ ਤੋਂ ਬਿਹਤਰੀਨ ਹਥਿਆਰਾਂ ਨਾਲ ਕੀਤਾ ਗਿਆ ਹੈ। ਇਸ ’ਚ ਆਸਟਰੀਆ ਦੀ ਗਲੋਕ-30, ਜਿਗਾਨਾ ਪਿਸਟਲ, ਜਰਮਨ ਮੇਡ ਹੇਕਲਰ ਐਂਡ ਕੋਚ, ਸਟਾਰ ਤੇ ਏਕੇ 47 ਸ਼ਾਮਲ ਹੈ।

sidhu musewala

ਹਾਲੇ ਤੱਕ ਤਿੰਨ ਸ਼ਾਰਪ ਸ਼ੂਟਰ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਹੁਣ ਤੱਕ ਤਿੰਨ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਗਏ ਹਨ। ਜਿਨ੍ਹਾਂ ਨੇ ਸਿੱਧੂ ’ਤੇ ਗੋਲੀਆਂ ਚਲਾਈਆਂ ਸਨ ਪ੍ਰਿਆਵਰਤ ਫੌਜੀ, ਕਸ਼ਿਸ਼ ਉਰਫ ਕੁਲਦੀਪ ਤੇ ਅੰਕਿਤ ਸੇਰਸਾ ਫੜੇ ਜਾ ਚੁੱਕੇ ਹਨ। ਪੁਲਿਸ ਨੂੰ ਹੁਣ ਦੀਪਕ ਮੁੰਡੀ, ਮੰਨੂ ਕੁਸਸਾ ਤੇ ਜਗਰੂਪ ਰੂਪਾ ਦੀ ਭਾਲ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ