ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ

jaggur

ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੀਤਾ ਜਾਵੇਗੀ ਪੁਛਗਿੱਛ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਕੋਰਟ ’ਚ ਪੇਸ਼ ਕੀਤਾ ਗਿਆ। ਕੋਰਟ ਨੇ ਜੱਗੂ ਭਗਵਾਨਪੁਰੀਆ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿਆਤਾ ਹੈ। ਹੁਣ ਉਸ ਤੋਂ ਪੁਲਿਸ ਗੈਂਗਸਟਰ ਲਾਰੈਂਸ ਬਿਸ਼ੋਨਈ ਦੇ ਸਾਹਮਣੇ ਬਿਠਾ ਕੇ ਪੁਛਗਿਛ ਕਰੇਗੀ। ਹਾਲਾਂਕਿ ਜੱਗੂ ਭਗਵਾਨਪੁਰੀਆ ਦਾ ਸਿੱਧੂ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਹ ਲਾਰੈਂਸ ਬਿਸ਼ਨੋਈ ਦਾ ਟਚ ’ਚ ਰਿਹਾ ਹੈ ਤੇ ਲਾਰੈਂਸ ਨੇ ਉਸ ਦੀ ਪਹਿਲਾਂ ਮੱਦਦ ਕੀਤੀ ਸੀ, ਜਿਸ ਦੇ ਬਦਲੇ ਜੱਗੂ ਨੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਤੇ ਹਥਿਆਰਾ ਮੁਹੱਈਆ ਕਰਵਾਉਣ ਦਾ ਸ਼ੱਕ ਹੈ।

ਜੱਗੂ ਭਗਵਾਨਪੁਰੀਆ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਈ ਸੀ। ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਹੀ ਇਸ ਮਾਮਲੇ ’ਚ ਮਾਸਟਰਮਾਈਂਡ ਦੱਸ ਚੁੱਕੀ ਹੈ। ਦੱਸਣਯੋਗ ਹੈ ਲਾਰੈਂਸ ਬਿਸ਼ਨੋਈ ਨੇ ਕਾਲਜ ਫਰੈਂਡ ਵਿੱਕੀ ਮਿੱਠੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਦਾ ਕਤਲ ਕਰਵਾਇਆ ਹੈ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਕਸਟਡੀ ’ਚ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ