ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਇਸ ਦਿਨ ਹੋਵੇਗਾ ਰਿਲੀਜ਼

(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਛੇਤੀ ਹੀ ਇੱਕ ਹੋਰ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਸ ਦਾ ਤੀਜਾ ਗੀਤ ਹੈ। ਇਸ ਗੀਤ ਦਾ ਨਾਅ ਹੈ ‘ਮੇਰਾ ਨਾਮ’ ਜੋ ਕਿ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਪਿਛਲੇ ਦਿਨੀਂ ਹੀ ਇੰਗਲੈਂਡ ਵਿੱਚ ਸਿੱਧੂ ਮੂਸੇਵਾਲਾ ਦੇ ਮਾਪੇ ਬਰਨ ਨੂੰ ਮਿਲੇ ਸਨ। (Sidhu MooseWala New Song )

ਇਹ ਵੀ ਪੜ੍ਹੋ : ਕੱਦੂ-ਤੋਰੀਆਂ ਵੇਚ ਕੇ ਮੌਜਾਂ ਕਰ ਰਿਹੈ ਪਿੰਡ ਮੌਜੋ ਖੁਰਦ ਦਾ ਕਿਸਾਨ ਸੁਖਪਾਲ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਸੀ ਕਿ ਉਹ 7 ਤੋਂ 8 ਸਾਲ ਤੱਕ ਸਿੱਧੂ ਦੀ ਗੀਤਾਂ ਰਾਹੀਂ ਉਸ ਦੀਆਂ ਯਾਦਾਂ ਨੂੰ ਤਾਜ਼ਾ ਰੱਖਣਗੇ ਤੇ ਉਸ ਦੇ ਸਮਰਥਕਾਂ ਨੂੰ ਉਸ ਦੀ ਗੀਤ ਸੁਣਨ ਮਿਲਦੇ ਰਹਿਣਗੇ। ਸਿੱਧੂ ਹੋਰ 7 ਤੋਂ 8 ਸਾਲਾਂ ਤੱਕ ਆਪਣੇ ਗੀਤਾਂ ਵਿੱਚ ਜਿੰਦਾ ਰਹੇਗਾ। ਲਗਾਤਾਰ ਸਿੱਧੂ ਦੇ ਪ੍ਰਸ਼ੰਸਕ ਉਸ ਦੇ ਗੀਤਾਂ ਦੀ ਉਡੀਕ ਕਰ ਰਹੇ ਹਨ।

ਸਿੱਧੂ ਦੀ ਮੌਤ ਤੋਂ ਬਾਅਦ ਦੋ ਗੀਤ ਹੋ ਚੁੱਕੇ ਹਨ ਰਿਲੀਜ਼

8 ਨਵੰਬਰ ਨੂੰ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ ‘ਵਾਰ’ ਲਾਂਚ ਕੀਤਾ ਗਿਆ ਸੀ। ਇਸ ਤੋਂ ਬਾਅਦ SYL ਗੀਤ 23 ਜੂਨ ਨੂੰ ਲਾਂਚ ਕੀਤਾ ਗਿਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ। ਪਰ ਇਸ ਗੀਤ ‘ਤੇ ਭਾਰਤ ਸਰਕਾਰ ਨੇ ਦੋ ਦਿਨ ਬਾਅਦ ਹੀ ਪਾਬੰਦੀ ਲਗਾ ਦਿੱਤੀ ਸੀ। ਇਸ ਨੂੰ ਦੋ ਦਿਨਾਂ ਵਿੱਚ ਹੀ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। (Sidhu MooseWala New Song )

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕੀਤਾ ਸੀ ਕਤਲ

ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿਖੇ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਥਾਰ ਜੀਪ ਵਿੱਚ ਜਾ ਰਿਹਾ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਅਮਰੀਕਾ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਸੀ। ਇਸ ਕਤਲੇਆਮ ਵਿੱਚ ਹੁਣ ਤੱਕ 34 ਦੇ ਕਰੀਬ ਮੁਲਜ਼ਮ ਨਾਮਜ਼ਦ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 4 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। (Sidhu MooseWala New Song )

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here