ਦੀਪਕ ਮੁੰਡੀ ਚੜਿਆ ਪੁਲਿਸ ਹੱਥੇ, ਮੂਸੇਵਾਲਾ ਨੂੰ ਗੋਲੀ ਮਾਰਨ ਵਾਲਿਆਂ ’ਚ ਸ਼ਾਮਲ ਸੀ ਮੁੰਡੀ

deepk mundi

3 ਮਹੀਨੇ ਬਾਅਦ ਹੱਥ ਆਇਆ ਦੀਪਕ ਮੁੰਡੀ, ਨੇਪਾਲ ਬਾਰਡਰ ’ਤੇ ਕੀਤਾ ਗਿਆ ਗ੍ਰਿਫ਼ਤਾਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਦੀਪਕ ਮੁੰਡੀ ਨੂੰ ਆਖ਼ਰਕਾਰ ਪੰਜਾਬ ਅਤੇ ਦਿੱਲੀ ਪੁਲਿਸ ਦੇ ਸਾਂਝੇ ਅਪਰੇਸ਼ਨ ਵਿੱਚ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦੀਪਕ ਮੁੰਡੀ ਛੇਵਾਂ ਗੈਂਗਸਟਰ ਹੈ, ਜਿੰਨੇ ਨੇੜੇ ਤੋਂ ਸਿੱਧੂ ਮੂਸੇਵਾਲਾ ਨੂੰ ਗੋਲਿਆਂ ਮਾਰੀਆਂ ਸਨ। ਗੈਂਗਸਟਰ ਦੀਪਕ ਮੁੰਡੀ ਦੀ ਦੋਵੇਂ ਸੂਬੇ ਦੀ ਪੁਲਿਸ ਨੂੰ ਪਿਛਲੇ 3 ਮਹੀਨੇ ਤੋਂ ਹੀ ਭਾਲ ਸੀ ਅਤੇ ਲਗਾਤਾਰ ਇਸ ਨੂੰ ਟਰੈਕ ਕੀਤਾ ਜਾ ਰਿਹਾ ਸੀ ਅਤੇ ਬੀਤੇ ਦਿਨੀਂ ਦੀਪਕ ਮੁੰਡੀ ਦੇ ਪੱਛਮੀ ਬੰਗਾਲ ਵਿੱਚ ਹੋਣ ਦੀ ਖ਼ਬਰ ਮਿਲੀ ਸੀ ਅਤੇ ਇਹ ਪੱਛਮੀ ਬੰਗਾਲ ਦੇ ਰਸਤੇ ਨੇਪਾਲ ਭੱਜਣ ਦੀ ਫਿਰਾਕ ਵਿੱਚ ਸੀ।

sdihu

ਦੀਪਕ ਮੁੰਡੀ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਹਾਂ ’ਤੇ ਦੀਪਕ ਮੁੰਡੀ ਨੂੰ ਹਥਿਆਰ ਸਪਲਾਈ ਕਰਨ ਅਤੇ ਭਜਾਉਣ ਵਿੱਚ ਮੱਦਦ ਕਰਨ ਦਾ ਦੋਸ਼ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦੱਸਿਆ ਗਿਆ ਕਿ ਇਹ ਗ੍ਰਿਫ਼ਤਾਰੀ ਖੁਫਿਆ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ ਅਤੇ ਦੀਪਕ ਮੁੰਡੀ ਉਹ ਗੈਂਗਸਟਰ ਹੈ, ਜਿਹੜਾ ਕਿ ਬੈਲੇਰੋ ਗੱਡੀ ਵਿੱਚ ਸਵਾਰ ਹੋ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਮਾਨਸਾ ’ਚ ਸ਼ਾਮਲ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਾਤਲ ਦੀ ਜਸ਼ਨ ਮਨਾਉਂਦਿਆਂ ਦੀ ਇੱਕ ਹੋਰ ਤਸਵੀਰ ਆਈ ਸਾਹਮਣੇ

ਇਥੇ ਜਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਰਹਕੇ ਵਿਖੇ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵਲੋਂ ਘੇਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ 6 ਗੈਂਗਸਟਰਾਂ ਵੱਲੋਂ ਤਾਬੜਤੋੜ ਗੋਲਿਆਂ ਚਲਾਈ ਗਈਆਂ ਸਨ। ਇਸ ਮਾਮਲੇ ਵਿੱਚ ਪਹਿਲਾਂ ਹੀ ਬਾਕੀ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਪਰ ਇਸ ਸਾਜ਼ਿਸ਼ ਨੂੰ ਰਚਣ ਵਾਲੇ ਵਿਦੇਸ਼ ਵਿੱਚ ਹੋਣ ਕਰਕੇ ਅਜੇ ਵੀ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚਲ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ