ਮੁੜ 10 ਅਕਤੂਬਰ ਨੂੰ ਕੀਤਾ ਜਾਵੇਗਾ ਪੇਸ਼ (Sidhu Moosewala Murder Case)
(ਸੁਖਜੀਤ ਮਾਨ) ਮਾਨਸਾ। Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਿਦੇਸ਼ ਤੋਂ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਚਿਨ ਥਾਪਨ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹੋਰ ਦੇ ਦਿੱਤਾ ਗਿਆ । ਥਾਪਨ ਨੂੰ ਮੁੜ ਤੋਂ 10 ਅਕਤੂਬਰ ਨੂੰ ਪੇਸ਼ ਕਰਨ ਦੇ ਆਦੇਸ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਵਿਜੀਲੈਂਸ ਦੀ ਰੇਡ, ਬੰਦ ਮਿਲੇ ਦਰਵਾਜੇ
ਵੇਰਵਿਆਂ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਗਾਤਾਰ ਐੱਸਆਈਟੀ ਵੱਲੋਂ ਕਤਲ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਜਾ ਰਿਹਾ ਹੈ। ਪਿਛਲੇ ਮਹੀਨੇ ਅਜ਼ਰਬਾਈਜਾਨ ਤੋਂ ਗਿ੍ਰਫਤਾਰ ਕਰਕੇ ਲਿਆਂਦੇ ਗਏ ਸਚਿਨ ਬਿਸਨੋਈ ਦੇ ਕਰੀਬੀ ਸਚਿਨ ਥਾਪਨ ਬਿਸਨੋਈ ਨੂੰ ਪੰਜਾਬ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ। ਸਚਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਅੱਜ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕਅਪ ਕਰਵਾਉਣ ਤੋਂ ਬਾਅਦ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸਚਿਨ ਥਾਪਨ ਦਾ ਮਾਨਸਾ ਪੁਲਿਸ ਨੂੰ 5 ਦਿਨਾਂ ਦਾ ਹੋਰ ਪੁਲਿਸ ਰਿਮਾਂਡ ਦੇ ਕੇ ਮੁੜ 10 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। (Sidhu Moosewala Murder Case)
ਸੂਤਰਾਂ ਅਨੁਸਾਰ ਸਚਿਨ ਵੱਲੋਂ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਗਈ ਸੀ ਅਤੇ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ ਜਿਸ ਨੂੰ ਐੱਸਆਈਟੀ ਦੀ ਟੀਮ ਪਿਛਲੇ ਮਹੀਨੇ ਵਿਦੇਸ਼ ਤੋਂ ਦਿੱਲੀ ਲੈ ਕੇ ਆਈ ਸੀ। ਹੁਣ ਸਚਿਨ ਥਾਪਨ ਪੰਜਾਬ ਪੁਲਿਸ ਕੋਲ ਰਿਮਾਂਡ ’ਤੇ ਚੱਲ ਰਿਹਾ ਹੈ ਇਸ ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।