ਸ਼ਾਰਪ ਸ਼ੂਟਰ ਫੌਜੀ ਤੇ ਕਸ਼ਿਸ਼ ਨੂੰ ਲਿਆਂਦਾ ਜਾਵੇਗਾ ਪੰਜਾਬ
ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਸ਼ਾਰਪ ਸ਼ੂਟਰਾਂ ਦੇ ਸਰਗਨਾ ਪਿ੍ਰਅਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਪੁਲਿਸ ਪੰਜਾਬ ਲਿਆਵੇਗੀ। ਕੇਸ਼ਵ ਨੂੰ ਵੀ ਨਾਲ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਪੁਲਿਸ ਦਿੱਲੀ ਪਹੁੰਚ ਗਈ ਹੈ। ਤਿੰਨੋਂ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਪੁਲਿਸ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰ ਰਹੀ ਹੈ। ਜਿਸ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਲੈ ਕੇ ਮਾਨਸਾ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਮੂਸੇਵਾਲਾ ਕਤਲ ਕਾਂਡ ਵਿੱਚ ਚਾਰ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂ ਕੁੱਸਾ, ਜਗਰੂਪ ਰੂਪਾ, ਅੰਕਿਤ ਸੇਰਸਾ ਅਤੇ ਦੀਪਕ ਮੁੰਡੀ ਦੇ ਇਨਪੁਟ ਮਿਲੇ ਹਨ। ਦਿੱਲੀ ਅਤੇ ਪੰਜਾਬ ਪੁਲਿਸ ਉਕਤ ਰਾਜਾਂ ਦੀ ਪੁਲਿਸ ਨਾਲ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਕਤਲ ਤੋਂ ਬਾਅਦ ਸ਼ੂਟਰ 9 ਦਿਨ ਤੱਕ ਮਾਨਸਾ ਵਿੱਚ ਰਿਹਾ
ਦਿੱਲੀ ਪੁਲਿਸ ਦੇ ਗਿ੍ਰਫ਼ਤਾਰ ਕੀਤੇ ਗਏ ਪਿ੍ਰਆਵਰਤ ਫ਼ੌਜੀ ਤੋਂ ਪੁੱਛਗਿੱਛ ’ਚ ਵੱਡਾ ਖ਼ੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ਾਰਪ ਸ਼ੂਟਰ 9 ਦਿਨਾਂ ਤੋਂ ਮਾਨਸਾ ਦੀ ਕਿਸੇ ਅਣਪਛਾਤੀ ਥਾਂ ’ਤੇ ਲੁਕੇ ਹੋਏ ਸਨ। ਇਸ ਤੋਂ ਬਾਅਦ ਉਹ ਲਗਾਤਾਰ ਸਥਾਨ ਬਦਲਦਾ ਰਿਹਾ। ਆਖਰ ਗੁਜਰਾਤ ਪਹੁੰਚ ਗਿਆ। ਜਿੱਥੋਂ ਫੌਜੀ ਅਤੇ ਕਸ਼ਿਸ਼ ਫੜੇ ਗਏ। ਹਾਲਾਂਕਿ ਅੰਕਿਤ ਸੇਰਸਾ ਅਤੇ ਦੀਪਕ ਮੁੰਡੀ ਫਰਾਰ ਹੋ ਗਏ। ਸੂਤਰਾਂ ਦੀ ਮੰਨੀਏ ਤਾਂ ਜਗਰੂਪ ਰੂਪਾ ਅਤੇ ਮਨੂ ਕੁੱਸਾ ਉਨ੍ਹਾਂ ਤੋਂ ਵੱਖ ਹੋ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ