ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News Sidhu MooseWa...

    Sidhu MooseWala: ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ, ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

    Sidhu MooseWala
    Sidhu MooseWala: ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ, ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

    2027 ਵਿੱਚ ਮਾਨਸਾ ਤੋਂ ਚੋਣ ਲੜਨਗੇ ਬਲਕੌਰ ਸਿੰਘ | Sidhu MooseWala 

    Sidhu MooseWala: ਨਵੀਂ ਦਿੱਲੀ, (ਆਈਏਐਨਐਸ)। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਪਿਤਾ ਬਲਕੌਰ ਸਿੰਘ ਨੇ ਇੱਕ ਵੱਡਾ ਐਲਾਨ ਕੀਤਾ ਹੈ। ਬਲਕਾਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 2027 ਵਿੱਚ ਵਿਧਾਨ ਸਭਾ ਚੋਣਾਂ ਲੜਨਗੇ। ਪੰਜਾਬ ਕਾਂਗਰਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੀ ਸ਼ਿਰਕਤ ਕੀਤੀ ਅਤੇ ਐਲਾਨ ਕੀਤਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਨਗੇ, ਕਿਉਂਕਿ ਹੁਣ ਤੱਕ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਿਆ।

    ਮੈਂ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।

    ਮੀਡੀਆ ਨਾਲ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ, “ਅੱਜ ਸੰਵਿਧਾਨ ਨੂੰ ਬਚਾਉਣ ਦੀ ਬਹੁਤ ਲੋੜ ਹੈ, ਕਿਉਂਕਿ ਪੰਜਾਬ ਅਤੇ ਦੇਸ਼ ਭਰ ਵਿੱਚ ਦਿਨ-ਦਿਹਾੜੇ ਲੋਕਾਂ ਦਾ ਕਤਲ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਵੀ ਮਾਨਸਾ ਵਿੱਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਪਰ ਸਾਜ਼ਿਸ਼ਕਰਤਾ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਇਸ ਲਈ ਮੈਂ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।”

    ਇਹ ਵੀ ਪੜ੍ਹੋ: Mockdrill in Punjab: ਭਲਕੇ ਪੰਜਾਬ ’ਚ ਫਿਰ ਬਲੈਕਆਊਟ? ਵੱਜਣਗੇ ਸਾਇਰਨ

    ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇੱਥੇ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਇਸ ਬਾਰੇ ਕੋਈ ਠੋਸ ਕਦਮ ਨਹੀਂ ਚੁੱਕ ਰਹੇ ਹਨ। ਪੰਜਾਬ ਸਰਕਾਰ ਨੇ ਮੇਰੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਹੁਣ ਤੱਕ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਹੈ। ਹਾਲਾਂਕਿ, ਕੁਝ ਸ਼ੂਟਰਾਂ ਨੂੰ ਜ਼ਰੂਰ ਗ੍ਰਿਫ਼ਤਾਰ ਕੀਤਾ ਗਿਆ ਹੈ।”

    ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਹੋਇਆ ਸੀ ਕਤਲ

    ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਵਿੱਚ ਛੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਮੂਸੇਵਾਲਾ ਦੇ ਕਤਲ ਲਈ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ, ਜੋ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ, ਨੂੰ ਕਥਿਤ ਦੋਸ਼ੀ ਠਹਿਰਾਇਆ ਹੈ। Sidhu MooseWala

    ਮਾਨਸਾ ਅਦਾਲਤ ਵਿੱਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਬਿਸ਼ਨੋਈ ਗੈਂਗ ਦੇ ਮੈਂਬਰ ਬਰਾੜ ਦਾ ਨਾਂਅ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੂਸੇਵਾਲਾ ਦਾ ਕਤਲ ਇੱਕ ਨੌਜਵਾਨ ਅਕਾਲੀ ਆਗੂ ਦੀ ਹੱਤਿਆ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਚਾਰਜਸ਼ੀਟ ‘ਚ ਜੇਲ ‘ਚ ਬੰਦ ਗੈਂਗਸਟਰ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਮਨਮੋਹਨ ਮੋਹਨਾ, ਦੀਪਕ ਟੀਨੂੰ, ਸੰਦੀਪ ਕੇਕੜਾ, ਅੰਕਿਤ ਸਿਰਸਾ, ਪ੍ਰਿਅਵਰਤ ਫੌਜੀ, ਸਚਿਨ ਭਿਵਾਨੀ, ਕੇਸ਼ਵ, ਕਸ਼ਿਸ਼, ਮਨਪ੍ਰੀਤ ਮਨੂੰ ਅਤੇ ਜਗਰੂਪ ਰੂਪਾ ਦੇ ਨਾਂਅ ਸ਼ਾਮਲ ਹਨ।