ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ : ਮੁੱਖ ਮੰਤਰੀ

    Punjab Government

    ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਛੜੀ ਰੂਹ ਦੇ ਨਮਿੱਤ ਭੋਗ ਵਿਚ ਸ਼ਿਰਕਤ ਕੀਤੀ

    ਮਾਨਸਾ , (ਸੁਖਜੀਤ ਮਾਨ)। ਪ੍ਰਸਿੱਧ ਗਾਇਕ ਸਵ. ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨਮਿੱਤ ਅੱਜ ਹੋਈ ਅੰਤਿਮ ਅਰਦਾਸ ’ਚ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨਹੀਂ ਪਹੁੰਚ ਸਕੇ ਪਰ ਉਨਾਂ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੁੱਜ ਕੇ ਮੂਸੇਵਾਲਾ ਦੇ ਮਾਪਿਆਂ ਨੂੰ ਸ਼ੋਕ ਸੰਦੇਸ਼ ਸੌਂਪਿਆ। ਮੁੱਖ ਮੰਤਰੀ ਨੇ ਸ਼ੋਕ ਸੰਦੇਸ਼ ’ਚ ਮੂਸੇਵਾਲਾ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਗਾਇਕ ਦੇ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਉਨਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਨੌਜਵਾਨ ਗਾਇਕ ਦੀ ਦਿਲ ਦਹਿਲਾਉਣ ਵਾਲੀ ਅਤੇ ਬੇਵਕਤੀ ਮੌਤ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੁਨੀਆ ਭਰ ਵਿਚ ਉਨਾਂ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜੀ ਹੈ। ਸਮੁੱਚੀ ਸੂਬਾ ਸਰਕਾਰ ਸੰਗੀਤ ਜਗਤ ਦੇ ਹੀਰੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ ਜਿਸ ਨੇ ਸੰਗੀਤ ਅਤੇ ਮੋਨਰੰਜਨ ਦੇ ਖੇਤਰ ਵਿਚ ਆਪਣੇ ਦਮ ਉਤੇ ਮੁਕਾਮ ਹਾਸਲ ਕੀਤਾ।

    ਮੁੱਖ ਮੰਤਰੀ ਨੇ ਕਿਹਾ ਕਿ ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ ਅਤੇ ਉਨਾਂ ਦੇ ਤੁਰ ਜਾਣ ਨਾਲ ਸੰਗੀਤ ਜਗਤ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ। ਉਨਾਂ ਅੱਗੇ ਕਿਹਾ, “ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ।

    ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।” ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
    ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here