ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਵਿਗਡ਼ੀ

Sidhu Moosewala

ਸਿੱਧੂ ਮੂਸੇਵਾਲਾ ਦੇ ਪਿਤਾ ਪੀਜੀਆਈ ਦਾਖਲ

(ਸੱਚ ਕਹੂੰ ਨਿਊਜ਼) ਮਾਨਸਾ। ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ (Sidhu Moosewala) ਦੀ ਅਚਾਨਕ ਸਿਹਤ ਵਿਗੜ ਗਈ ਉਨ੍ਹਾਂ ਨੂੰ ਇਲਾਜ਼ ਲਈ ਚੰਡੀਗੜ੍ਹ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਸਿਲ ਹੋਏ ਵੇਰਵਿਆਂ ਮੁਤਾਬਿਕ ਬਲਕੌਰ ਸਿੰਘ ਸਿੱਧੂ ਦੀ ਦਿਲ ਦੇ ਸਟੰਟ ਵਿੱਚ ਦਿੱਕਤ ਆਉਣ ਕਰਕੇ ਸਿਹਤ ਵਿਗੜੀ ਹੈ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਦੋਂ ਕਿ ਉਸ ਤੋਂ ਪਹਿਲਾਂ ਉਨ੍ਹਾਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕੀਤਾ ਗਿਆ ਸੀ ਬਲਕੌਰ ਸਿੰਘ ਸਿੱਧੂ ਦੀ ਸਿਹਤ ਬਾਰੇ ਇਹ ਜਾਣਕਾਰੀ ਉਨ੍ਹਾਂ ਦੇ ਵੱਡੇ ਭਰਾ ਚਮਕੌਰ ਸਿੰਘ ਸਿੱਧੂ ਵੱਲੋਂ ਦਿੱਤੀ ਗਈ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਹੋਏ ਸਨ ਸ਼ਾਮਲ

ਇਹ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਕੁਝ ਦਿਨ ਪਹਿਲਾਂ ਜਲੰਧਰ ’ਚ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਏ ਸਨ।  ਇਸ ਦੌਰਾਨ ਉਹ ਰਾਹੁਲ ਗਾਂਧੀ ਨਾਲ ਕੁਝ ਦੇਰ ਪੈਦਲ ਵੀ ਚੱਲੇ ਸਨ। ਸਿਹਤ ਠੀਕ ਨਾ ਹੋਣ ਕਰਕੇ ਉਹ ਜਿਆਦਾ ਦੂਰ ਤੱਕ ਰਾਹੁਲ ਨਾਲ ਨਹੀਂ ਚੱਲੇ ਸਨ ਤੇ ਉਹ ਥੋਡ਼ੀ ਦੇਰ ਬਾਅਦ ਹੀ ਵਾਪਸ ਪਰਤ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here