ਮੂਸੇਵਾਲਾ ਦੇ ਪਿਤਾ ਨੇ ਦੋ ਬ੍ਰਿਟਿਸ਼ ਸਾਂਸਦਾਂ ਨਾਲ ਮੁਲਾਕਾਤ ਕੀਤੀ

Sidhu Moosewala

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਬਰਤਾਨੀਆ ਗਏ ਹੋਏ ਹਨ। ਇੱਥੇ ਉਨ੍ਹਾਂ ਨੇ ਦੋ ਬਿ੍ਰਟਿਸ ਸਿੱਖ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ। ਦੋਵੇਂ ਸਿੱਖ ਸੰਸਦ ਮੈਂਬਰਾਂ ਨੇ ਬਲਕੌਰ ਸਿੰਘ ਲਈ ਇਨਸਾਫ ਦੀ ਲੜਾਈ ਵਿੱਚ ਪਰਿਵਾਰ ਦਾ ਸਾਥ ਦੇਣ ਦਾ ਵਾਅਦਾ ਕੀਤਾ। ਬਲਕੌਰ ਵਿਦੇਸ਼ ’ਚ ਸਿੱਧੂ ਦਾ ਹੋਲੋਗ੍ਰਾਮ ਤਿਆਰ ਕਰਵਾ ਰਿਹਾ ਹੈ। ਉਮੀਦ ਹੈ ਕਿ 29 ਮਈ ਨੂੰ ਮੂਸੇਵਾਲਾ ਦੀ ਬਰਸੀ ਮੌਕੇ ਇਹ ਹੋਲੋਗ੍ਰਾਮ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਆ ਸਕਦੇ ਹਨ।

ਦੂਜੇ ਪਾਸੇ ਪਿੰਡ ਮੂਸਾ ਵਿੱਚ ਵੀ ਖੂਨਦਾਨ ਕੈਂਪ ਅਤੇ ਮੋਮਬੱਤੀ ਮਾਰਚ ਕੱਢਿਆ ਜਾ ਰਿਹਾ ਹੈ। ਦੋਵਾਂ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਮੂਸੇਵਾਲਾ ਦੇ ਸਮਰਥਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਗਾਇਕ ਦੇ ਮਾਤਾ-ਪਿਤਾ ਅਤੇ ਉਸ ਦੇ ਪ੍ਰਸ਼ੰਸਕ ਉਸ ਦੇ ਕਤਲ ਦੀ ‘ਮੱਠੀ ਜਾਂਚ’ ਤੋਂ ਪਰੇਸ਼ਾਨ ਹਨ। ਮਾਪਿਆਂ ਦਾ ਕਹਿਣਾ ਹੈ ਕਿ ਇੱਕ ਸਾਲ ਬੀਤ ਚੁੱਕਾ ਹੈ ਪਰ ਉਹ ਅਜੇ ਤੱਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।

29 ਮਈ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ | Sidhu Moosewala

ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਨੇ ਦੱਸਿਆ ਕਿ ਪਿੰਡ ਮੂਸੇਵਾਲਾ ਵਿੱਚ ਪੰਚਾਇਤ ਵੱਲੋਂ ਖੂਨਦਾਨ ਕੈਂਪ ਲਾਇਆ ਜਾਵੇਗਾ ਅਤੇ 29 ਮਈ ਨੂੰ ਮਾਨਸਾ ਵਿੱਚ ਮੋਮਬੱਤੀ ਮਾਰਚ ਕੱਢ ਕੇ ਸਰਧਾਂਜਲੀ ਭੇਟ ਕੀਤੀ ਜਾਵੇਗੀ।

ਨਿਆਂ ਦੀ ਕੋਈ ਉਮੀਦ ਨਹੀਂ

ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਹਾਲਾਂਕਿ ਸਾਨੂੰ ਇਨਸਾਫ ਦੀ ਕੋਈ ਉਮੀਦ ਨਹੀਂ ਹੈ, ਫਿਰ ਵੀ ਅਸੀਂ ਉਡੀਕ ਕਰ ਰਹੇ ਹਾਂ। ਸਿੱਧੂ ਦੇ ਪਿਤਾ ਹੋਲੋਗ੍ਰਾਮ ਤਿਆਰ ਕਰਨ ਲਈ ਵਿਦੇਸ ਗਏ ਹੋਏ ਹਨ, ਜਿਸ ਨੂੰ ਜਲਦ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੁਦਰਤ ਦਾ ਭਿਆਨਕ ਰੂਪ : ਇਨ੍ਹਾਂ ਜਿਲ੍ਹਿਆਂ ’ਚ ਭਾਰੀ ਨੁਕਸਾਨ, ਦੇਖੋ ਰੌਂਗਟੇ ਖੜ੍ਹੇ ਕਰਨ ਵਾਲੀਆਂ ਤਸਵੀਰਾਂ…

ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਾਤਲਾਂ ਅਤੇ ਸਾਜਿਸ਼ਕਰਤਾ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਉਸ ਦਾ ਕਤਲ ਇੱਕ ਵੱਡੀ ਸਾਜਿਸ਼ ਦਾ ਹਿੱਸਾ ਹੈ। ਇਸ ਲਈ ਸਾਰੇ ਸਾਜਿਸ਼ਕਰਤਾ ਦੇ ਚਿਹਰਿਆਂ ਨੂੰ ਬੇਨਕਾਬ ਕਰਨਾ ਜ਼ਰੂਰੀ ਹੈ। ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ’ਤੇ ਮਾਣ ਹੈ, ਜਿਸ ਨੇ ਆਪਣਾ ਨਾਂਅ ਕਮਾਇਆ ਹੈ ਅਤੇ ਦੁਨੀਆ ਭਰ ਦੇ ਲੋਕ ਪਿਆਰ ਕਰਦੇ ਹਨ।