ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਇੱਕ ਮਹੀਨੇ ’ਚ ਇਨਸਾਫ ਨਾ ਮਿਲਿਆ ਤਾਂ ਦੇਸ਼ ਛੱਡ ਕੇ ਚਲਾ ਜਾਵਾਂਗਾ

ਪੁੱਤਰ ਦੇ ਕਤਲ ਦੀ ਐਫਆਈਆਰ ਵੀ ਵਾਪਿਸ ਲਵਾਂਗਾ

(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ ਨਾ ਮਿਲਣ ’ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇੱਕ ਮਹੀਨੇ ਅੰਦਰ ਇਨਸਾਫ ਨਾ ਮਿਲਿਆ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ। ਬਲਕੌਰ ਸਿੰਘ ਸਿੱਧੂ ਨੇ ਐਤਵਾਰ ਨੂੰ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਹੋ ਗਏ ਹਨ, ਪਰ ਸਰਕਾਰ ਵੱਲੋਂ ਇਨਸਾਫ਼ ਨਹੀਂ ਮਿਲ ਰਿਹਾ। ਮੈਨੂੰ ਕਾਨੂੰਨ ‘ਤੇ ਭਰੋਸਾ ਸੀ, ਇਸੇ ਲਈ ਹੁਣ ਤੱਕ ਕਿਤੇ ਵੀ ਧਰਨਾ ਨਹੀਂ ਦਿੱਤਾ ਗਿਆ, ਪਰ ਹੁਣ ਸਰਕਾਰ ਨਹੀਂ ਸੁਣ ਰਹੀ।

ਇਹ ਵੀ ਪੜ੍ਹੋ : ਸੰਤ ਡਾ. ਐਮਐਸਜੀ ਨੇ ਬਦਲੀ ਜ਼ਿੰਦਗੀ, ਨਾਮ ਦਾਤ ਪ੍ਰਾਪਤ ਕਰਕੇ ਨੌਜਵਾਨ ਨੇ ਚਿੱਟੇ ਨੂੰ ਕਿਹਾ ਅਲਵਿਦਾ

ਮੂਸੇਵਾਲਾ ਨੇ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਰਹਿਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਸੀ ਪਰ ਪੰਜਾਬ ਵਿੱਚ ਗੈਂਗਸਟਰਾਂ ਨੇ ਉਸ ਨੂੰ ਆਪਣਾ ਸ਼ਿਕਾਰ ਬਣਾਇਆ। ਬਲਕੌਰ ਸਿੰਘ ਨੇ ਕਿਹਾ ਕਿ ਜੇਕਰ 25 ਨਵੰਬਰ ਤੱਕ ਇਨਸਾਫ਼ ਨਾ ਮਿਲਿਆ ਤਾਂ ਉਹ ਡੀਜੀਪੀ ਨਾਲ ਗੱਲ ਕਰਕੇ ਪੁੱਤਰ ਸ਼ੁਭਦੀਪ ਮੂਸੇਵਾਲਾ ਦੇ ਕਤਲ ਦੀ ਐਫਆਈਆਰ ਵਾਪਸ ਲੈ ਲੈਣਗੇ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਜੁਲਾਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਦੋਂ ਸਿੱਧੂ ਥਾਰ ਜੀਪ ਲੈ ਕੇ ਘਰੋਂ ਬਾਹਰ ਨਿਕਲਿਆ ਸੀ ਤਾਂ ਕਾਤਲਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਤੇ ਸ਼ਾਰਪ ਸ਼ੂਟਰਾਂ ਨੇ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਸੀ। ਮੂਸੇਵਾਲਾ ਦੇ ਸਰੀਰ ’ਤੇ 24 ਗੋਲੀਆਂ ਲੱਗੀਆਂ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ