ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਸਾਜਿਸ਼ ਤਹਿਤ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ

Lawrence Bishnoi

ਲੁਧਿਆਣਾ (ਸੱਚ ਕਹੂੰ ਨਿਊਜ਼)। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਇੰਟਰਵਿਊ ਸਬੰਧੀ ਇੱਕ ਬਿਆਨ ਦਿੱਤਾ ਹੈ। ਉਹ ਅੱਜ ਲੁਧਿਆਣਾ ਵਿਖੇ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਚੈਨਲ ਵੱਲੋਂ ਕੀਤੀ ਗਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ (Lawrence Bishnoi) ਦੀ ਇੱਕ ਸਾਜਿਸ਼ ਤਹਿਤ ਇੰਟਰਵਿਊ ਕੀਤੀ ਗਈ ਹੈ। ਇੰਟਰਵਿਊ ਨੂੰ ਸੰਪਾਦਿਤ ਤੇ ਚਲਾਇਆ ਗਿਆ ਸੀ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਕਾਫ਼ੀ ਲਾਪ੍ਰਵਾਹੀ ਵਰਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜਾਣਕਾਰੀ ਲੀਕ ਕੀਤੀ ਗਈ। ਸਾਜਿਸ਼ਕਰਤਾ ਬਾਰੇ ਕੁਝ ਵੀ ਪਤਾ ਨਹੀਂ ਲੱਗਾ ਹੈ। ਸਿਰਫ਼ ਅਪਰਾਧ ਕਰਨ ਵਾਲੇ ਗਿ੍ਰਫ਼ਤਾਰ ਹੋਏ ਹਨ। ਉਨ੍ਹਾਂ ਕਿਹਾ ਉਨ੍ਹਾਂ ਦੇ ਪੁੱਤਰ ਦਾ ਨਾਂਅ ਖ਼ਰਾਬ ਕਰਨ ਵਾਸਤੇ ਸਾਰੇ ਹੱਥਕੰਡ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਕੋਰਟ ਦਾ ਦਰਵਾਜ਼ਾ ਖੜਕਾਵਾਂਗੇ।

ਸੂਚਨਾ ਲੀਕ ਕਰਨ ਵਾਲੀ ਸਰਕਾਰ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ’ਤੇ ਵੀ ਇਤਰਾਜ਼ ਜਤਾਇਆ ਹੈ। ਦੱਸ ਦਈਏ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਦੀ ਬਰਸੀ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ