(ਸੁਖਜੀਤ ਮਾਨ) ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala Case) ਦੇ ਕਤਲ ਮਾਮਲੇ ’ਚ ਵਕੀਲਾਂ ਦੀ ਹੜਤਾਲ ਹੋਣ ਕਾਰਨ ਗਵਾਹਾਂ ਦੀ ਗਵਾਹੀ ਅੱਜ ਨਹੀਂ ਹੋ ਸਕੀ। ਇਸ ਮਾਮਲੇ ਦੀ ਅਗਲੀ ਪੇਸ਼ੀ 18 ਅਕਤੂਬਰ ਨੂੰ ਹੋਵੇਗੀ।
ਇਸ ਕੇਸ ਵਿੱਚ ਮੂਸੇ ਵਾਲਾ ਦੇ ਪਰਿਵਾਰ ਦੇ ਐਡਵੋਕੇਟ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਵਕੀਲਾਂ ਦੀ ਹੜਤਾਲ ਹੋਣ ਕਾਰਨ ਗਵਾਹਾਂ ਦੀ ਗਵਾਹੀ ਅੱਜ ਨਹੀਂ ਹੋ ਸਕੀ। ਵਕੀਲਾਂ ਦੀ ਹੜਤਾਲ ਗ੍ਰਾਮ ਨਿਆਂਲਿਆ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ’ਚ ਚੱਲ ਰਹੀ ਹੈ। ਮਾਣਯੋਗ ਅਦਾਲਤ ਵੱਲੋਂ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅਗਲੀ ਪੇਸ਼ੀ 18 ਅਕਤੂਬਰ ਤੈਅ ਕੀਤੀ ਹੈ।
ਇਹ ਵੀ ਪੜ੍ਹੋ: CM Bhagwant Mann: ਮੁੱਖ ਮੰਤਰੀ ਮਾਨ ਦੀ ਸਿਹਤ ਸੰਬੰਧੀ ਡਾਕਟਰਾਂ ਨੇ ਦਿੱਤੀ ਤਾਜ਼ਾ ਅਪਡੇਟ, ਜਾਣੋ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ’ਤੇ ਜਦੋਂ ਗੋਲੀਆਂ ਚਲਾਈਆਂ ਉਸ ਵਕਤ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਦੌਰਾਨ ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ ਸਨ। ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਛੋਟ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 6 ਸ਼ੂਟਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।