ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 25, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲਾ ਕਤਲਕਾਂਡ : ਤੀਜਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਦਿੱਲੀ ਤੋਂ ਗ੍ਰਿਫ਼ਤਾਰ

    ਸਿੱਧੂ ਮੂਸੇਵਾਲਾ ਕਤਲਕਾਂਡ : ਤੀਜਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਦਿੱਲੀ ਤੋਂ ਗ੍ਰਿਫ਼ਤਾਰ

    ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਤੀਜੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਬੀਤੀ ਰਾਤ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਤੋਂ ਗਿ੍ਰਫ਼ਤਾਰ ਕੀਤਾ। ਉਸ ਦੇ ਇਕ ਹੋਰ ਸਾਥੀ ਸਚਿਨ ਚੌਧਰੀ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਹੈ।

    ਪੁਲਿਸ ਨੇ ਉਸ ਕੋਲੋਂ ਡੌਂਗਲ, ਸਿਮ ਅਤੇ 2 ਮੋਬਾਈਲਾਂ ਤੋਂ ਇਲਾਵਾ 3 ਪੁਲਿਸ ਵਰਦੀਆਂ ਬਰਾਮਦ ਕੀਤੀਆਂ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਕਿਤ ਸੇਰਸਾ ਪੰਜਾਬ ਪੁਲਿਸ ਦੀ ਵਰਦੀ ਪਾ ਕੇ ਘੁੰਮ ਰਿਹਾ ਸੀ, ਤਾਂ ਜੋ ਕਿਸੇ ਨੂੰ ਉਸ ’ਤੇ ਸ਼ੱਕ ਨਾ ਹੋਵੇ। ਉਸ ਦੇ ਠਿਕਾਣੇ ਦਾ ਪਤਾ ਲੱਗਣ ’ਤੇ ਉਹ ਕੁਝ ਦਿਨ ਪਹਿਲਾਂ ਹੀ ਦਿੱਲੀ ਆਇਆ ਸੀ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਜਲਦ ਹੀ ਮੀਟਿੰਗ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕਰੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here