ਲਾਰੇਂਸ ਦੇ ਚਚੇਰੇ ਭਰਾ ਨੇ ਕੀਤਾ ਸਿੱਧੂ ਮੂਸੇਵਾਲਾ ਦਾ ਕਤਲ

larsa bisnoi

ਲਾਰੇਸ ਦੇ ਚਚੇਰੇ ਭਰਾ ਨੇ ਕੀਤਾ ਸਿੱਧੂ ਮੂਸੇਵਾਲਾ ਦਾ ਕਤਲ

(ਸੱਚ ਕਹੂੰ ਨਿਊਜ਼) ਮਾਨਸਾ। ਸਿੱਧੂ ਮੂਸੇਵਾਲ ਕਤਲ ਮਾਮਲੇ ’ਚ ਵੱਡੀ ਖਬਰ ਸਾਹਮਣੇ ਆਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਸਚਿਨ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਦਾ ਦਾਅਵਾ ਕੀਤਾ ਹੈ। ਸਚਿਨ ਬਿਸ਼ਨੋਈ ਦਾ ਕਹਿਣਾ ਹੀ ਕਿ ਮੈਂ ਆਪਣੇ ਹੱਥਾ ਨਾਲ ਮੂਸੇਵਾਲਾ ਨੂੰ ਮਾਰਿਆ ਹੈ। ਮੈਂ ਵਿੱਕੀ ਮਿੱਠੂਖੇੜਾ ਦੀ ਮੌਤ ਦਾ ਬਦਲਾ ਲਿਆ ਹੈ। ਇਹ ਗੱਲਬਾਤ ਫੋਨ ਕਾਲ ਰਾਹੀਂ ਸਾਹਮਣੇ ਆਈ ਹੈ।

ਇਸ ਤੋਂ ਪਹਿਲਾਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਲਾਰੇਂਸ ਦੇ ਚਚੇਰੇ ਭਰਾ ਸਚਿਨ ਬਿਸ਼ਨੋਈ ਨੇ ਇਹ ਜਿੰਮੇਵਾਰੀ ਲਈ ਹੈ। ਹਾਲਾਂਕਿ ਹਾਲੇ ਤੱਕ ਅਸਲ ਦੋਸ਼ੀਆਂ ਨੂੰ ਫੜਿਆ ਨਹੀਂ ਗਿਆ ਹੈ ਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਹ ਤਾਂ ਦੋਸ਼ੀਆਂ ਦੇ ਫੜੇ ਜਾਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਿਸ ਨੇ ਕੀਤੀ ਹੈ।

ਜਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ‘ਚ ਬੀਤੇ ਐਤਵਾਰ ਨੂੰ ਸ਼ਾਮ 5.30 ਵਜੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਗਰੁੱਪ ਨਾਲ ਸਬੰਧਿਤ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਕੀਤੀ ਗਈ। ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਤਿਹਾੜ ਜੇਲ ‘ਚ ਰਚੀ ਗਈ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਲਾਰੇਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲਿਆ ਸੀ। ਪੰਜਾਬ ਪੁਲਿਸ ਵੀ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ ਤੇ ਛੇਤੀ ਹੀ ਪੰਜਾਬ ਪੁਲਿਸ ਉਸ ਨੂੰ ਪੰਜਾਬ ਲੈ ਕੈ ਆਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here