ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਕਿਸੇ ਵੀ ਹਾਲਤ ’ਚ ਨਹੀਂ ਬਖਸ਼ਿਆ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ

Old Pension Scheme in Punjab

ਭਗਵੰਤ ਮਾਨ ਤੇ ਕੇਜਰੀਵਾਲ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ, ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

(ਸੱਚ ਕਹੂੰ ਨਿਊਜ਼) ਮਾਨਸਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਕਾਤਲ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ”ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।। ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ’ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ.. ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ।

maan

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੰਜਾਬੀ ਗਾਇਕ ਸੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਕੋਲ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਵੱਲੋਂ ਕੀਤੀ ਗਈ। ਇਸ ਗੋਲੀਬਾਰੀ ਵਿੱਚ ਉਸਦੇ ਦੋ ਸਾਥੀ ਵੀ ਵੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਦਾ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਮਿਲਦਿਆਂ ਹੀ ਵੱਡੀ ਗਿਣਤੀ ‘ਚ ਭੀੜ ਸਿਵਲ ਹਸਪਤਾਲ ਦੇ ਬਾਹਰ ਇਕੱਠੀ ਹੋ ਗਈ। ਭੀੜ ਐਨੀ ਜ਼ਿਆਦਾ ਸੀ ਕਿ ਪੁਲਿਸ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਗਿਆ। ਸਿਵਲ ਹਸਪਤਾਲ ਦੇ ਦੋਵੇਂ ਗੇਟ ਬੰਦ ਕੀਤੇ ਗਏ ਤੇ ਸਿਵਲ ਹਸਪਤਾਲ ਨੂੰ ਆਉਂਦੇ ਰਸਤੇ ਪੁਲਿਸ ਵੱਲੋਂ ਰਸਤੇ ਬੰਨ ਕੇ ਬੰਦ ਕੀਤੇ ਗਏ। ਇੱਥੇ ਮੌਜ਼ੂਦ ਕਾਂਗਰਸੀ ਆਗੂਆਂ ਨੇ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਪਿਛਲੀ ਦਿਨੀਂ ਹੀ ਗਾਇਕ ਸਿੱਧੂ ਮੂਸੇਵਾਲਾ ਦੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਸੀ, ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਵਾਲੀ ਗੱਲ ਨੂੰ ਵਾਇਰਲ ਕੀਤਾ ਸੀ, ਇਹ ਵੱਡਾ ਕਾਰਨ ਹੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ ਹੈ। ਇਸ ਵੇਲੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ