ਸਿੱਧੂ ਮੂਸੇ ਵਾਲੇ ਦੇ ਗੀਤ syl ਨੇ ਤੋੜੇ ਰਿਕਾਰਡ, ਅੱਧੇ ਘੰਟੇ ਵਿਚ ਮਿਲੀਅਨ ਵਿਊਜ਼ ਨੂੰ ਹੋਇਆ ਪਾਰ

syl

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਐੱਸਵਾਈਐੱਲ ਹੋਇਆ ਰਿਲੀਜ਼, 6 ਮਿੰਟਾਂ ‘ਚ 5 ਲੱਖ ਵਿਊਜ਼

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 26 ਦਿਨਾਂ ਬਾਅਦ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਗੀਤ ਦੇ ਰਿਲੀਜ਼ ਹੁੰਦੇ ਸਾਰ ਹੀ ਵੇਖਦੇ ਹੀ ਵੇਖਦੇ ਇਹ ਗੀਤ ਛਾ ਗਿਆ। ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।  ਮੂਸੇਵਾਲਾ ਦਾ ਇਹ ਗੀਤ ਵੀਰਵਾਰ ਸ਼ਾਮ 6 ਵਜੇ ਪੰਜਾਬ-ਹਰਿਆਣਾ ਵਿਚਾਲੇ ਵਿਵਾਦਿਤ ਐੱਸਵਾਈਐੱਲ ਨਹਿਰ ਦੇ ਮੁੱਦੇ ‘ਤੇ ਰਿਲੀਜ਼ ਹੋਇਆ। 4 ਮਿੰਟ 9 ਸੈਕਿੰਡ ਦੇ ਇਸ ਗੀਤ ਨੂੰ 3 ਲੱਖ ਪ੍ਰਸ਼ੰਸਕਾਂ ਨੇ ਇੱਕੋ ਸਮੇਂ ਦੇਖਿਆ। ਗੀਤ ਨੂੰ ਪਹਿਲੇ 6 ਮਿੰਟਾਂ ‘ਚ 4.77 ਲੱਖ ਲੋਕਾਂ ਨੇ ਵੇਖਿਆ ਅਤੇ 3.14 ਲੱਖ ਲੋਕਾਂ ਨੇ ਪਸੰਦ ਕੀਤਾ। ਗੀਤ ‘ਤੇ 1.10 ਲੱਖ ਲੋਕਾਂ ਨੇ ਕੁਮੈਂਟ ਵੀ ਕੀਤੇ ਹਨ। (Sidhu Musewala SYL)

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਵਿੱਚ ਕਤਲ ਹੋ ਗਿਆ ਸੀ। ਸਿੱਧੂ ਮੂਸੇਵਾਲਾ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਵਾਦ ਨੂੰ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀ ਯਾਤਰਾ ਦੀ ਝਲਕ ਵੀ ਦਿਖਾਈ ਗਈ ਹੈ।

ਹੋਰ ਵੀ ਕਈ ਗੀਤ ਹੋਣਗੇ ਰਿਲੀਜ਼

ਭੋਗ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ ‘ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ