ਸੁਪਰੀਮ ਕੋਰਟ (Supreme Court ) ਨੇ 25 ਫਰਵਰੀ ਤੱਕ ਸੁਣਵਾਈ ਟਾਲੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਵਿਧਾਨ ਸਭਾ ਚੋਣਾਂ ਨੇੜੇ ਹਨ ਤੇ ਪੰਜਾਬ ’ਚ ਸਿਆਸਤ ਪੂਰੀ ਤਰਾਂ ਗਰਮਾ ਚੁੱਕੀ ਹੈ। ਪੰਜਾਬ ’ਚ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਬੇਤੁੱਕੀ ਬਿਆਨਬਾਜ਼ੀ ਨੂੰ ਲੈ ਕੇ ਘਿਰੇ ਰਹਿੰਦੇ ਹਨ ਤੇ ਇਸ ਦੌਰਾਨ ਉਹ ਇੱਕ ਹੋਰ ਵੱਡੀ ਮੁਸੀਬਤ ’ਚ ਘਿਰ ਗਏ ਹਨ। ਉਹ ਇੱਕ ਪੁਰਾਣ ਮਾਮੇਲ ਰੋਡ ਰੇਜ ਮਾਮਲੇ ‘ਚ ਘਿਰ ਗਏ ਹਨ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ (Supreme Court) ’ਚ ਹੋਈ ਹਾਲਾਂਕਿ ਉਨਾਂ ਨੂੂੰ ਇਸ ਮਾਮਲੇ ’ਚ ਅਦਾਲਤ ਵੱਲੋਂ ਥੋੜੀ ਰਾਹਤ ਦਿੰੰਦਿਆਂ ਸੁਣਵਾਈ ਟਾਲ ਦਿੱਤੀ ਗਈ।
ਸੁਪਰੀਮ ਕੋਰਟ (Supreme Court) ਨੇ ਇਸ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ। ਸੁਪਰੀਮ ਕੋਰਟ ‘ਚ ਸਿੱਧੂ ਦੇ ਵਕੀਲਾਂ ਨੇ ਪੰਜਾਬ ਚੋਣਾਂ ਅਤੇ ਕੇਸ ਦੀ ਸੁਣਵਾਈ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 2 ਫਰਵਰੀ ਨੂੰ ਅਚਾਨਕ ਇਹ 34 ਸਾਲ ਪੁਰਾਣਾ ਮਾਮਲਾ ਕਿਵੇਂ ਸੂਚੀਬੱਧ ਹੋ ਗਿਆ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਲਈ ਜਵਾਬ ਦੇਣ ਵਿੱਚ ਸਮਾਂ ਲੱਗਦਾ ਹੈ। ਸਿੱਧੂ ਦੇ ਵਕੀਲ 21 ਫਰਵਰੀ ਤੱਕ ਦਾ ਸਮਾਂ ਮੰਗ ਰਹੇ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਟਾਲ ਦਿੱਤੀ।
ਜਿਕਰਯੋਗ ਹੈ ਕਿ ਸਿੱਧੂ ਨੂੰ ਇਸ ਮਾਮਲੇ ’ਚ ਹਾਈਕੋਰਟ ਤੋਂ ਸਜ਼ਾ ਮਿਲੀ ਸੀ ਪਰ ਸੁਪਰੀਮ ਕੋਰਟ ਨੇ ਗੈਰ ਇਰਾਦਾ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਰਿਵਿਊ ਪਟੀਸ਼ਨ ਦਾਖਲ ਕੀਤੀ ਸੀ।
27 ਦਸੰਬਰ 1988 ਦਾ ਹੈ ਮਾਮਲਾ
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਵਿੱਚ ਸਿੱਧੂ ਨੇ ਗੁਰਨਾਮ ਸਿੰਘ ਨੂੰ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ