ਸਿੱਧੂ ਨੇ ਅਕਾਲੀ ਲੀਡਰਾਂ ਨੂੰ ਗੈਂਗਸਟਰਾਂ ਦੀ ਧਮਕੀਆਂ ਦੇਣ ‘ਤੇ ਦਿੱਤਾ ਬਿਆਨ

ਕੈਪਟਨ ਸਰਕਾਰ ਨੂੰ ਦਿੱਲੀ ਸਰਕਾਰ ਤੋਂ ਵੀ ਸਿੱਖਿਆ ਲੈਣੀ ਚਾਹੀਦੀ ਹੈ : ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ। ਨਵਜੋਤ ਕੌਰ ਸਿੱਧੂ (navjot Sidhu) ਅੱਜ ਸਲਮ ਇਲਾਕੇ ‘ਚ ਅੱਜ ਗਰੀਬ ਬੱਚਿਆਂ ਨੂੰ ਬੂਟ ਅਤੇ ਗਰਮ ਕੱਪੜੇ ਵੰਡਣ ਪਹੁੰਚੇ ਸਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਲ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਕਾਲੀ ਨੇਤਾ ਵੱਲੋਂ ਜੇਲ ਮੰਤਰੀ ਸੁਖਜਿੰਦਰ ਰੰਧਾਵਾ ‘ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ਼ਹਿ ਦੇਣ ਦੇ ਇਲਜ਼ਾਮ ਨੂੰ ਬੇਬੁਨਿਆਦ ਦੱਸਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਇਲਜ਼ਾਮ ਲਗਾਉਣ ਵਾਲਿਆਂ ਦੇ ਦਸ ਸਾਲਾਂ ਦੇ ਰਾਜ ‘ਚ ਹੀ ਇਹ ਗੈਂਗਸਟਰ ਪੈਦਾ ਹੋਏ ਹਨ ਤੇ ਹੁਣ ਇੰਨ੍ਹਾਂ ਨੂੰ ਹੀ ਧਮਕੀਆਂ ਦੇ ਰਹੇ ਹਨ।

ਕਾਨੂੰਨ ਦੀ ਵਿਵਸਥਾ ਪੰਜਾਬ ‘ਚ ਉਨ੍ਹਾਂ ਨੇ ਖੁਦ ਹੀ ਖਰਾਬ ਕੀਤੀ ਹੈ। ਇਸ ਦੇ ਨਾਲ ਹੀ ਮੈਡਮ ਨਵਜੋਤ ਕੌਰ ਸਿੱਧੂ ਨੇ ਬਿਜਲੀ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਇਸ ਮਾਮਲੇ ‘ਚ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਉਹ ਕਿਸ ਤਰ੍ਹਾਂ ਇੰਨੀ ਸਸਤੀ ਬਿਜਲੀ ਸਭ ਨੂੰ ਮੁਹੱਈਆ ਕਰਵਾ ਰਹੇ ਹਨ।

ਇਸ ਨਾਲ ਹੀ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਧੂ ਪਰਿਵਾਰ ਨੇ ਕਦੇ ਕਿਸੇ ਤੋਂ ਕੁਝ ਨਹੀਂ ਮੰਗਿਆ। ਮੀਡੀਆ ਨਾਲ ਦੂਰੀ ਬਾਰੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕੋਲ ਅਜੇ ਕੋਈ ਪ੍ਰੋਜੈਕਟ ਨਹੀਂ। ਇਸ ਲਈ ਉਹ ਮੀਡੀਆ ਨਾਲ ਗੱਲ ਨਹੀਂ ਕਰਦੇ ਪਰ ਜਦੋਂ ਕੁਝ ਹੋਵੇਗਾ ਤਾਂ ਉਹ ਜ਼ਰੂਰ ਮੀਡੀਆ ਨਾਲ ਗੱਲ ਕਰਨਗੇ। ਦੱਸ ਦੇਈਏ ਕਿ ਉਨ੍ਹਾਂ ਨੇ ਅੰਮ੍ਰਿਤਸਰ ਈਸਟ ਦੇ ਬੱਚੇ ਗੋਦ ਲਏ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡਾ ਸਿਰਫ ਇਕ ਹੀ ਮਕਸਦ ਹੈ ਕਿ ਇਨ੍ਹਾਂ ਬੱਚਿਆਂ ਨੂੰ ਝੁੱਗੀਆਂ ‘ਚੋਂ ਕੱਢ ਕੇ ਪੜ੍ਹਾ-ਲਿਖਾ ਕੇ ਇਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇ ਤਾਂ ਜੋ ਇਹ ਵਧੀਆਂ ਜੀਵਨ ਬਤੀਤ ਕਰ ਸਕਣ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here