ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਸਿੱਧੂ ਦੇ ਸਲਾਹ...

    ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਵੱਲੋਂ ਅਸਤੀਫ਼ਾ

    ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਵੱਲੋਂ ਅਸਤੀਫ਼ਾ

    ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਫ ਆਖਿਆ ਸੀ ਕਿ ਨਵਜੋਤ ਸਿੱਧੂ ਤੁਰੰਤ ਆਪਣੇ ਸਲਾਹਕਾਰਾਂ ਨੂੰ ਹਟਾਉਣ ਜੇਕਰ ਸਿੱਧੂ ਕਾਰਵਾਈ ਨਹੀਂ ਕਰਦੇ ਤਾਂ ਹਾਈਕਮਾਨ ਨੂੰ ਕਾਰਵਾਈ ਕਰਨੀ ਪਵੇਗੀ। ਇਸ ਸਭ ਦੇ ਦਰਮਿਆਨ ਅੱਜ ਮਾਲਵਿੰਦਰ ਸਿੰਘ ਮਾਲੀ ਵਲੋਂ ਸਿੱਧੂ ਦੇ ਸਲਾਹਕਾਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

    ਮਾਲਵਿੰਦਰ ਨੇ ਪੋਸਟ ਪਾ ਕੇ ਕਿਹਾ ਕਿ ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ। ਜਿਕਰਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਮਾਲਵਿੰਦਰ ਨੂੰ ਸਲਾਹਕਾਰ ਲਾਉਣ ਬਾਅਦ ਅਜਿਹੇ ਬਿਆਨ ਦਿੱਤੇ ਗਏ ਸਨ ਜਿਸ ਕਰਕੇ ਸਿੱਧੂ ਦੀ ਵੀ ਕਾਫੀ ਆਲੋਚਨਾ ਹੋਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ