31 ਦਸੰਬਰ ਨੂੰ ਹੋਣਗੇ ਸਰੰਡਰ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਦੋਸ਼ੀ ਐਲਾਨੇ ਜਾ ਚੁੱਕੇ ਸੱਜਣ ਕੁਮਾਰ 31 ਦਸੰਬਰ ਨੂੰ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰੇਗਾ।। ਉਸ ਦੇ ਵਕੀਲ ਨੇ ਆਤਮ ਸਮਰਪਣ ਕਰਨ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਸੱਜਣ ਕੁਮਾਰ ਨੇ ਅਦਾਲਤ ਦੇ ਫੈਸਲੇ ਨੂੰ ਕਈ ਥਾਵਾਂ ‘ਤੇ ਚੁਣੌਤੀ ਤੇ ਸਮਰਪਣ ਕਰਨ ਲਈ ਵੱਧ ਸਮਾਂ ਦੇਣ ਦੀ ਅਪੀਲ ਵੀ ਕੀਤੀ ਸੀ ਪਰ ਹਾਲੇ ਤਕ ਉਸ ਨੂੰ ਕੋਈ ਰਿਆਇਤ ਨਹੀਂ ਮਿਲੀ ਹੈ।। ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ‘ਰਾਹਤ ਅਰਜ਼ੀ’ ‘ਤੇ ਲਾਏ ਇਤਰਾਜ਼ ਦੂਰ ਕਰ ਦਿੱਤੇ ਹਨ। ਸੱਜਣ ਕੁਮਾਰ ਨੇ ਬੀਤੀ 22 ਦਸੰਬਰ ਨੂੰ ਦਿੱਲੀ ਹਾਈਕੋਰਟ ਵੱਲੋਂ ਸੁਣਾਈ ਗਈ ਸਜ਼ਾ ਵਿਰੁੱਧ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ। ਉਸ ਵੱਲੋਂ ਕਤਲ ਕੀਤੇ ਸਿੱਖਾਂ ਦੇ ਵਾਰਸਾਂ ਦੇ ਵਕੀਲ ਐਚ.ਐਸ. ਫੂਲਕਾ ਮੁਤਾਬਕ ਉਨ੍ਹਾਂ ਸੁਪਰੀਮ ਕੋਰਟ ਨੂੰ ਸੱਜਣ ਕੁਮਾਰ ਬਾਰੇ ਕੋਈ ਵੀ ਅਪੀਲ-ਦਲੀਲ ਸੁਣਨ ਲਈ ਉਨ੍ਹਾਂ (ਪੀੜਤਾਂ) ਨੂੰ ਵੀ ਧਿਰ ਬਣਾਉਣ ਬਾਰੇ ਸੂਚਿਤ ਚੁੱਕੇ ਹਨ। ਸੱਜਣ ਸਮੇਤ ਕੁੱਲ ਛੇ ਵਿਅਕਤੀਆਂ ਨੂੰ ਬੀਤੀ 17 ਦਸੰਬਰ ਨੂੰ ਦੋਸ਼ੀ ਐਲਾਨ ਦਿੱਤਾ ਸੀ ਅਤੇ ਸਾਰਿਆਂ ਨੂੰ 31 ਦਸੰਬਰ ਤਕ ਆਤਮ-ਸਮਰਪਣ ਦੇ ਹੁਕਮ ਦਿੱਤੇ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।