ਕਿਹਾ, ਸੁਨੀਲ ਜਾਖੜ ਤੇ ਸੁਖਜਿੰਦਰ ਰੰਧਾਵਾ ਦੇ ਪਿਤਾ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਇੰਦਰਾ ਗਾਂਧੀ ਦੀ ਕੀਤੀ ਸੀ ਵਡਿਆਈ
ਸੱਚ ਕਹੂੰ ਨਿਊਜ਼, ਮੋਗਾ। ‘ਜਿਸਨੇ ਬੇਅਦਬੀ ਕੀਤੀ ਤੇ ਜਿਸਨੇ ਇਸ ’ਤੇ ਸਿਆਸਤ ਕੀਤੀ, ਉਹਨਾਂ ਦਾ ਕੱਖ ਨਾ ਰਹੇ ਸਿੱਖ ਕੌਮ ਤੇ ਪੰਜਾਬੀ ਕਦੇ ਵੀ ਕਾਂਗਰਸ ਸਰਕਾਰ ਨੂੰ ਬੇਅਦਬੀ ਮਾਮਲੇ ’ਤੇ ਰਾਜਨੀਤੀ ਕਰਨ ਲਈ ਮੁਆਫ ਨਹੀਂ ਕਰਨਗੇ।’ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਜ਼ਿਲ੍ਹਾ ਮੋਗਾ ਦੀ ਇਕਾਈ ਵੱਲੋਂ ਸ਼ੁਰੂ ਕੀਤੀ ਆਕਸੀਜਨ ਸੇਵਾ ਦਾ ਉਦਘਾਟਨ ਕਰਦਿਆਂ ਕੀਤਾ।
ਬੇਅਦਬੀ ਮਾਮਲਿਆਂ ਸਬੰਧੀ ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਕਾਂਗਰਸ ਸਰਕਾਰ ਦਾ ਕੇਸ ਵਿੱਚ ਨਿਆਂ ਦੇਣ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪਿਛਲੀ ਅਕਾਲੀ ਦਲ ਦੀ ਸਰਕਾਰ ਹੀ ਸੀ ਜਿਸਨੇ ਕੇਸ ਵਿੱਚ ਨਿਆਂ ਵਾਸਤੇ ਸਭ ਤੋਂ ਚੰਗੇ ਉਪਰਾਲੇ ਕੀਤੇ ਤੇ ਇਹ ਕੇਸ ਕਾਂਗਰਸ ਪਾਰਟੀ ਤੇ ਕਈ ਹੋਰ ਸੰਗਠਨਾਂ ਦੇ ਕਹਿਣ ’ਤੇ ਸੀ ਬੀ ਆਈ ਹਵਾਲੇ ਕੀਤਾ। ਉਹਨਾਂ ਕਿਹਾ ਕਿ ਇੱਕ ਵਾਰ ਸੂਬੇ ਵਿੱਚ ਸਰਕਾਰ ਬਣਨ ’ਤੇ ਸਿੱਖ ਪੰਥ ਨੂੰ ਇਸ ਮਾਮਲੇ ਦਾ ਨਿਆਂ ਦੇਣ ਲਈ ਵਚਨਬੱਧ ਤੇ ਦ੍ਰਿੜ ਸੰਕਲਪ ਹਾਂ।
1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਹੋਈ ਫੌਜੀ ਕਾਰਵਾਈ ’ਤੇ ਡੂੰਘੇ ਦੁੱਖ, ਪੀੜਾ ਤੇ ਰੋਹ ਦਾ ਇਜ਼ਹਾਰ ਕਰਦਿਆਂ ਉਹਨਾਂ ਕਿਹਾ ਕਿ ਉਸ ਵੇਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੰਤੋਖ ਰੰਧਾਵਾ ਜੋ ਕਿ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਪਿਤਾ ਸਨ, ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਇੰਦਰਾ ਗਾਂਧੀ ਦੀ ਵਡਿਆਈ ਕੀਤੀ ਸੀ। ਉਹਨਾਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪਿਤਾ ਸਾਬਕਾ ਸਪੀਕਰ ਬਲਰਾਮ ਜਾਖੜ ਨੇ ਤਾਂ ਇਹ ਵੀ ਕਿਹਾ ਸੀ ਕਿ ਜੇਕਰ ਸਾਨੂੰ 2 ਕਰੋੜ ਸਿੱਖਾਂ ਨੂੰੰ ਮਾਰਨ ਦੀ ਲੋੜ ਪਈ ਤਾਂ ਅਸੀਂ ਮਾਰਾਂਗੇ।
ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਾਂਗਰਸ ਰਾਜਕਾਲ ਵੇਲੇ ਤਰਸ ਦੇ ਆਧਾਰ ’ਤੇ ਕੀਤੀਆਂ ਗਈਆਂ ਨਜਾਇਜ਼ ਨਿਯੁਕਤੀਆਂ ਨੂੰ ਰੱਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਡੀ ਐਸ ਪੀ ਦੇ ਅਹੁਦੇ ’ਤੇ ਲਗਾਇਆ ਗਿਆ ਹੈ ਜਦਕਿ ਵਿਧਾਇਕ ਫਤਿਹਜੰਗ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਕ੍ਰਮਵਾਰ ਡੀ ਐਸ ਪੀ ਤੇ ਤਹਿਸੀਲਦਾਰ ਲਗਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।