ਨਵੀਂ ਦਿੱਲੀ। ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਗੰਗਾ ਨਦੀ ਨਾਲ ਸੂਬੇ ‘ਚ ਹਰ ਵਰ੍ਹੇ ਆਉਣ ਵਾਲੇ ਹੜ੍ਹ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ਕੇਂਦਰ ਸਰਕਾਰ ਨੂੰ ਇਸ ਨਦੀ ‘ਚ ਜੰਮੀ ਗਾਰ ਦੀ ਸਮੱਸਿਆ ਦੇ ਹੱਲ ਲਈ ਸਥਾਈ ਅਤੇ ਠੋਸ ਪਹਿਲ ਕਰਨ ਦੀ ਮੰਗ ਕੀਤੀ ਹੈ।
ਸ੍ਰੀ ਕੁਮਾਰ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸੂਬੇ ‘ਚ ਆÂੈ ਹੜ੍ਹ ਦੀ ਸਥਿਤੀ ਦਾ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਗੰਗਾ ਨਦੀ ‘ਚ ਜੰਮੀ ਗਾਰ ਦੇ ਨਿਪਟਾਰੇ ਦੇ ਸਥਾਈ ਉਪਾਅ ਕਰਨ ਦੀ ਅਪੀਲ ਕੀਤੀ।